15ਜਿਹੜਾ ਛੱਤ ਉੱਤੇ ਹੋਵੇ ਉਹ ਆਪਣੇ ਘਰ ਵਿੱਚੋਂ ਸਮਾਨ ਲੈਣ ਨੂੰ ਹੇਠਾਂ ਨਾ ਉੱਤਰੇ।
16ਅਤੇ ਜਿਹੜਾ ਖੇਤ ਵਿੱਚ ਹੋਵੇ ਉਹ ਆਪਣੇ ਕੱਪੜੇ ਲੈਣ ਨੂੰ ਪਿੱਛੇ ਨਾ ਮੁੜੇ।
17ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਲਈ ਇਹ ਦਿਨ ਕਿੰਨੇ ਭਿਆਨਕ ਹੋਣਗੇ!
18ਪ੍ਰਾਰਥਨਾ ਕਰੋ ਕਿ ਇਹ ਸਰਦੀਆਂ ਵਿੱਚ ਨਾ ਵਾਪਰੇ,
19ਕਿਉਂਕਿ ਉਹਨਾਂ ਦਿਨਾਂ ਵਿੱਚ ਇੰਨੀਆਂ ਮੁਸੀਬਤਾਂ ਹੋਣਗੀਆਂ, ਜਦੋਂ ਤੋਂ ਪਰਮੇਸ਼ਵਰ ਨੇ ਸੰਸਾਰ ਨੂੰ ਬਣਾਇਆ, ਉਦੋਂ ਤੋਂ ਲੈ ਕੇ ਹੁਣ ਤੱਕ ਅਤੇ ਇਸ ਤਰ੍ਹਾਂ ਫਿਰ ਕਦੇ ਵੀ ਨਹੀਂ ਹੋਵੇਗਾ।