17ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਲਈ ਇਹ ਦਿਨ ਕਿੰਨੇ ਭਿਆਨਕ ਹੋਣਗੇ!
18ਪ੍ਰਾਰਥਨਾ ਕਰੋ ਕਿ ਇਹ ਸਰਦੀਆਂ ਵਿੱਚ ਨਾ ਵਾਪਰੇ,
19ਕਿਉਂਕਿ ਉਹਨਾਂ ਦਿਨਾਂ ਵਿੱਚ ਇੰਨੀਆਂ ਮੁਸੀਬਤਾਂ ਹੋਣਗੀਆਂ, ਜਦੋਂ ਤੋਂ ਪਰਮੇਸ਼ਵਰ ਨੇ ਸੰਸਾਰ ਨੂੰ ਬਣਾਇਆ, ਉਦੋਂ ਤੋਂ ਲੈ ਕੇ ਹੁਣ ਤੱਕ ਅਤੇ ਇਸ ਤਰ੍ਹਾਂ ਫਿਰ ਕਦੇ ਵੀ ਨਹੀਂ ਹੋਵੇਗਾ।
20“ਜੇ ਪ੍ਰਭੂ ਦੁਆਰਾ ਉਹ ਦਿਨ ਘਟਾਏ ਨਾ ਜਾਂਦੇ ਤਾਂ ਕੋਈ ਵੀ ਆਦਮੀ ਨਾ ਬਚਦਾ। ਪਰ ਚੁਣਿਆ ਹੋਇਆ ਦੇ ਕਾਰਨ, ਜਿਸ ਨੂੰ ਉਸ ਨੇ ਚੁਣਿਆ ਹੈ, ਉਸ ਨੇ ਉਹ ਦਿਨ ਘਟਾ ਦਿੱਤੇ ਹਨ।
21ਉਸ ਸਮੇਂ ਜੇ ਕੋਈ ਤੁਹਾਨੂੰ ਕਹੇ, ‘ਦੇਖੋ, ਮਸੀਹ ਇੱਥੇ ਹੈ!’ ਜਾਂ, ‘ਦੇਖੋ, ਉਹ ਉੱਥੇ ਹੈ!’ ਇਸ ਤੇ ਵਿਸ਼ਵਾਸ ਨਾ ਕਰਨਾ।