ਮਾਰਕਸ 13

“ਜੇ ਪ੍ਰਭੂ ਦੁਆਰਾ ਉਹ ਦਿਨ ਘਟਾਏ ਨਾ ਜਾਂਦੇ ਤਾਂ ਕੋਈ ਵੀ ਆਦਮੀ ਨਾ ਬਚਦਾ। ਪਰ ਚੁਣਿਆ ਹੋਇਆ ਦੇ ਕਾਰਨ, ਜਿਸ ਨੂੰ ਉਸ ਨੇ ਚੁਣਿਆ ਹੈ, ਉਸ ਨੇ ਉਹ ਦਿਨ ਘਟਾ ਦਿੱਤੇ ਹਨ।

Mark 13:20 (UKJV) And except that the Lord had shortened those days, no flesh should be saved: but for the elect's sake, whom he has chosen, he has shortened the days.

18ਪ੍ਰਾਰਥਨਾ ਕਰੋ ਕਿ ਇਹ ਸਰਦੀਆਂ ਵਿੱਚ ਨਾ ਵਾਪਰੇ,

19ਕਿਉਂਕਿ ਉਹਨਾਂ ਦਿਨਾਂ ਵਿੱਚ ਇੰਨੀਆਂ ਮੁਸੀਬਤਾਂ ਹੋਣਗੀਆਂ, ਜਦੋਂ ਤੋਂ ਪਰਮੇਸ਼ਵਰ ਨੇ ਸੰਸਾਰ ਨੂੰ ਬਣਾਇਆ, ਉਦੋਂ ਤੋਂ ਲੈ ਕੇ ਹੁਣ ਤੱਕ ਅਤੇ ਇਸ ਤਰ੍ਹਾਂ ਫਿਰ ਕਦੇ ਵੀ ਨਹੀਂ ਹੋਵੇਗਾ।

20“ਜੇ ਪ੍ਰਭੂ ਦੁਆਰਾ ਉਹ ਦਿਨ ਘਟਾਏ ਨਾ ਜਾਂਦੇ ਤਾਂ ਕੋਈ ਵੀ ਆਦਮੀ ਨਾ ਬਚਦਾ। ਪਰ ਚੁਣਿਆ ਹੋਇਆ ਦੇ ਕਾਰਨ, ਜਿਸ ਨੂੰ ਉਸ ਨੇ ਚੁਣਿਆ ਹੈ, ਉਸ ਨੇ ਉਹ ਦਿਨ ਘਟਾ ਦਿੱਤੇ ਹਨ।

21ਉਸ ਸਮੇਂ ਜੇ ਕੋਈ ਤੁਹਾਨੂੰ ਕਹੇ, ‘ਦੇਖੋ, ਮਸੀਹ ਇੱਥੇ ਹੈ!’ ਜਾਂ, ‘ਦੇਖੋ, ਉਹ ਉੱਥੇ ਹੈ!’ ਇਸ ਤੇ ਵਿਸ਼ਵਾਸ ਨਾ ਕਰਨਾ।

22ਕਿਉਂਕਿ ਬਹੁਤ ਸਾਰੇ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਉਹ ਚਿੰਨ੍ਹ ਅਤੇ ਅਚਰਜ਼ ਕੰਮ ਵਿਖਾਉਣਗੇ ਜੇ ਹੋ ਸਕੇ, ਤਾਂ ਉਹ ਪਰਮੇਸ਼ਵਰ ਦੇ ਚੁਣਿਆ ਹੋਇਆ ਨੂੰ ਵੀ ਭਰਮਾ ਲੈਣਗੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.