ਮਾਰਕਸ 13

ਤਾਂ ਸਾਵਧਾਨ ਰਹੋ; ਮੈਂ ਤੁਹਾਨੂੰ ਸਭ ਕੁਝ ਪਹਿਲਾਂ ਹੀ ਦੱਸ ਦਿੱਤਾ ਹੈ।

Mark 13:23 (UKJV) But take all of you heed: behold, I have foretold you all things.

21ਉਸ ਸਮੇਂ ਜੇ ਕੋਈ ਤੁਹਾਨੂੰ ਕਹੇ, ‘ਦੇਖੋ, ਮਸੀਹ ਇੱਥੇ ਹੈ!’ ਜਾਂ, ‘ਦੇਖੋ, ਉਹ ਉੱਥੇ ਹੈ!’ ਇਸ ਤੇ ਵਿਸ਼ਵਾਸ ਨਾ ਕਰਨਾ।

22ਕਿਉਂਕਿ ਬਹੁਤ ਸਾਰੇ ਝੂਠੇ ਮਸੀਹ ਅਤੇ ਝੂਠੇ ਨਬੀ ਉੱਠਣਗੇ ਅਤੇ ਉਹ ਚਿੰਨ੍ਹ ਅਤੇ ਅਚਰਜ਼ ਕੰਮ ਵਿਖਾਉਣਗੇ ਜੇ ਹੋ ਸਕੇ, ਤਾਂ ਉਹ ਪਰਮੇਸ਼ਵਰ ਦੇ ਚੁਣਿਆ ਹੋਇਆ ਨੂੰ ਵੀ ਭਰਮਾ ਲੈਣਗੇ।

23ਤਾਂ ਸਾਵਧਾਨ ਰਹੋ; ਮੈਂ ਤੁਹਾਨੂੰ ਸਭ ਕੁਝ ਪਹਿਲਾਂ ਹੀ ਦੱਸ ਦਿੱਤਾ ਹੈ।

24“ਪਰ ਉਹਨਾਂ ਦਿਨਾਂ ਵਿੱਚ, ਇਸ ਪਰੇਸ਼ਾਨੀ ਦੇ ਬਾਅਦ, “ ‘ਸੂਰਜ ਹਨੇਰਾ ਹੋ ਜਾਵੇਗਾ, ਅਤੇ ਚੰਦਰਮਾ ਆਪਣੀ ਰੋਸ਼ਨੀ ਨਹੀਂ ਦੇਵੇਗਾ;

25ਤਾਰੇ ਅਕਾਸ਼ ਤੋਂ ਡਿੱਗ ਪੈਣਗੇ, ਅਤੇ ਅਕਾਸ਼ ਦੀਆਂਂ ਸ਼ਕਤੀਆਂ ਹਿਲਾਈਆਂ ਜਾਣਗੀਆਂ।’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.