ਮਾਰਕਸ 13

“ਉਸ ਵੇਲੇ ਲੋਕ ਮਨੁੱਖ ਦੇ ਪੁੱਤਰ ਨੂੰ ਬੱਦਲਾਂ ਵਿੱਚ ਵੱਡੀ ਸ਼ਕਤੀ ਅਤੇ ਮਹਿਮਾ ਨਾਲ ਆਉਂਦਿਆਂ ਵੇਖਣਗੇ।

Mark 13:26 (UKJV) And then shall they see the Son of man coming in the clouds with great power and glory.

24“ਪਰ ਉਹਨਾਂ ਦਿਨਾਂ ਵਿੱਚ, ਇਸ ਪਰੇਸ਼ਾਨੀ ਦੇ ਬਾਅਦ, “ ‘ਸੂਰਜ ਹਨੇਰਾ ਹੋ ਜਾਵੇਗਾ, ਅਤੇ ਚੰਦਰਮਾ ਆਪਣੀ ਰੋਸ਼ਨੀ ਨਹੀਂ ਦੇਵੇਗਾ;

25ਤਾਰੇ ਅਕਾਸ਼ ਤੋਂ ਡਿੱਗ ਪੈਣਗੇ, ਅਤੇ ਅਕਾਸ਼ ਦੀਆਂਂ ਸ਼ਕਤੀਆਂ ਹਿਲਾਈਆਂ ਜਾਣਗੀਆਂ।’

26“ਉਸ ਵੇਲੇ ਲੋਕ ਮਨੁੱਖ ਦੇ ਪੁੱਤਰ ਨੂੰ ਬੱਦਲਾਂ ਵਿੱਚ ਵੱਡੀ ਸ਼ਕਤੀ ਅਤੇ ਮਹਿਮਾ ਨਾਲ ਆਉਂਦਿਆਂ ਵੇਖਣਗੇ।

27ਅਤੇ ਉਹ ਆਪਣੇ ਦੂਤਾਂ ਨੂੰ ਭੇਜੇਗਾ ਅਤੇ ਆਪਣੇ ਚੁਣੇ ਹੋਏ ਲੋਕਾਂ ਨੂੰ ਚਾਰੇ ਛੋਰ ਤੋਂ ਇਕੱਠਾ ਕਰੇਗਾ, ਧਰਤੀ ਦੇ ਸਿਰੇ ਤੋਂ ਅਕਾਸ਼ ਦੇ ਸਿਰੇ ਤੱਕ।

28“ਹੁਣ ਹੰਜ਼ੀਰ ਦੇ ਰੁੱਖ ਤੋਂ ਇੱਕ ਦ੍ਰਿਸ਼ਟਾਂਤ ਸਿੱਖੋ: ਜਿਵੇਂ ਹੀ ਇਸ ਦੀਆਂਂ ਟਾਹਣੀਆ ਕੋਮਲ ਹੋ ਜਾਂਦੀਆਂ ਹਨ, ਅਤੇ ਪੱਤੇ ਨਿੱਕਲਦੇ ਹਨ, ਤੁਸੀਂ ਜਾਣ ਲੈਂਦੇ ਹੋ ਕਿ ਗਰਮੀ ਦੀ ਰੁੱਤ ਨੇੜੇ ਹੈ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.