ਮਾਰਕਸ 13

“ਹੁਣ ਹੰਜ਼ੀਰ ਦੇ ਰੁੱਖ ਤੋਂ ਇੱਕ ਦ੍ਰਿਸ਼ਟਾਂਤ ਸਿੱਖੋ: ਜਿਵੇਂ ਹੀ ਇਸ ਦੀਆਂਂ ਟਾਹਣੀਆ ਕੋਮਲ ਹੋ ਜਾਂਦੀਆਂ ਹਨ, ਅਤੇ ਪੱਤੇ ਨਿੱਕਲਦੇ ਹਨ, ਤੁਸੀਂ ਜਾਣ ਲੈਂਦੇ ਹੋ ਕਿ ਗਰਮੀ ਦੀ ਰੁੱਤ ਨੇੜੇ ਹੈ।

Mark 13:28 (UKJV) Now learn a parable of the fig tree; When her branch is yet tender, and puts forth leaves, all of you know that summer is near:

26“ਉਸ ਵੇਲੇ ਲੋਕ ਮਨੁੱਖ ਦੇ ਪੁੱਤਰ ਨੂੰ ਬੱਦਲਾਂ ਵਿੱਚ ਵੱਡੀ ਸ਼ਕਤੀ ਅਤੇ ਮਹਿਮਾ ਨਾਲ ਆਉਂਦਿਆਂ ਵੇਖਣਗੇ।

27ਅਤੇ ਉਹ ਆਪਣੇ ਦੂਤਾਂ ਨੂੰ ਭੇਜੇਗਾ ਅਤੇ ਆਪਣੇ ਚੁਣੇ ਹੋਏ ਲੋਕਾਂ ਨੂੰ ਚਾਰੇ ਛੋਰ ਤੋਂ ਇਕੱਠਾ ਕਰੇਗਾ, ਧਰਤੀ ਦੇ ਸਿਰੇ ਤੋਂ ਅਕਾਸ਼ ਦੇ ਸਿਰੇ ਤੱਕ।

28“ਹੁਣ ਹੰਜ਼ੀਰ ਦੇ ਰੁੱਖ ਤੋਂ ਇੱਕ ਦ੍ਰਿਸ਼ਟਾਂਤ ਸਿੱਖੋ: ਜਿਵੇਂ ਹੀ ਇਸ ਦੀਆਂਂ ਟਾਹਣੀਆ ਕੋਮਲ ਹੋ ਜਾਂਦੀਆਂ ਹਨ, ਅਤੇ ਪੱਤੇ ਨਿੱਕਲਦੇ ਹਨ, ਤੁਸੀਂ ਜਾਣ ਲੈਂਦੇ ਹੋ ਕਿ ਗਰਮੀ ਦੀ ਰੁੱਤ ਨੇੜੇ ਹੈ।

29ਇਸੇ ਤਰ੍ਹਾਂ, ਜਦੋਂ ਤੁਸੀਂ ਇਹ ਸਭ ਕੁਝ ਹੁੰਦਾ ਵੇਖੋ, ਤਾਂ ਤੁਸੀਂ ਜਾਣ ਲਓ ਕਿ ਮਨੁੱਖ ਦੇ ਪੁੱਤਰ ਦਾ ਆਉਣਾ ਨੇੜੇ ਹੈ, ਸਗੋਂ ਦਰਵਾਜ਼ੇ ਉੱਤੇ ਹੈ।

30ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਜਦੋਂ ਤੱਕ ਇਹ ਸਭ ਗੱਲਾਂ ਨਾ ਹੋ ਜਾਣ ਇਸ ਪੀੜ੍ਹੀ ਦਾ ਅੰਤ ਨਹੀਂ ਹੋਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.