27ਅਤੇ ਉਹ ਆਪਣੇ ਦੂਤਾਂ ਨੂੰ ਭੇਜੇਗਾ ਅਤੇ ਆਪਣੇ ਚੁਣੇ ਹੋਏ ਲੋਕਾਂ ਨੂੰ ਚਾਰੇ ਛੋਰ ਤੋਂ ਇਕੱਠਾ ਕਰੇਗਾ, ਧਰਤੀ ਦੇ ਸਿਰੇ ਤੋਂ ਅਕਾਸ਼ ਦੇ ਸਿਰੇ ਤੱਕ।
28“ਹੁਣ ਹੰਜ਼ੀਰ ਦੇ ਰੁੱਖ ਤੋਂ ਇੱਕ ਦ੍ਰਿਸ਼ਟਾਂਤ ਸਿੱਖੋ: ਜਿਵੇਂ ਹੀ ਇਸ ਦੀਆਂਂ ਟਾਹਣੀਆ ਕੋਮਲ ਹੋ ਜਾਂਦੀਆਂ ਹਨ, ਅਤੇ ਪੱਤੇ ਨਿੱਕਲਦੇ ਹਨ, ਤੁਸੀਂ ਜਾਣ ਲੈਂਦੇ ਹੋ ਕਿ ਗਰਮੀ ਦੀ ਰੁੱਤ ਨੇੜੇ ਹੈ।
29ਇਸੇ ਤਰ੍ਹਾਂ, ਜਦੋਂ ਤੁਸੀਂ ਇਹ ਸਭ ਕੁਝ ਹੁੰਦਾ ਵੇਖੋ, ਤਾਂ ਤੁਸੀਂ ਜਾਣ ਲਓ ਕਿ ਮਨੁੱਖ ਦੇ ਪੁੱਤਰ ਦਾ ਆਉਣਾ ਨੇੜੇ ਹੈ, ਸਗੋਂ ਦਰਵਾਜ਼ੇ ਉੱਤੇ ਹੈ।
30ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਜਦੋਂ ਤੱਕ ਇਹ ਸਭ ਗੱਲਾਂ ਨਾ ਹੋ ਜਾਣ ਇਸ ਪੀੜ੍ਹੀ ਦਾ ਅੰਤ ਨਹੀਂ ਹੋਵੇਗਾ।
31ਸਵਰਗ ਅਤੇ ਧਰਤੀ ਟਲ ਜਾਣਗੇ, ਪਰ ਮੇਰੇ ਵਚਨ ਕਦੇ ਵੀ ਨਹੀਂ ਟਲਣਗੇ।