1ਜਦੋਂ ਯਿਸ਼ੂ ਹੈਕਲ ਤੋਂ ਬਾਹਰ ਜਾ ਰਿਹਾ ਸੀ ਤਾਂ ਉਸ ਦੇ ਇੱਕ ਚੇਲੇ ਨੇ ਉਹਨਾਂ ਨੂੰ ਕਿਹਾ, “ਗੁਰੂ ਜੀ, ਵੇਖੋ! ਕਿੰਨੇ ਵੱਡੇ ਪੱਥਰਾਂ! ਕਿੰਨੀ ਸ਼ਾਨਦਾਰ ਇਮਾਰਤਾਂ ਹਨ!”
2ਯਿਸ਼ੂ ਨੇ ਜਵਾਬ ਦਿੱਤਾ, “ਕੀ ਤੁਸੀਂ ਇਹ ਸਾਰੀਆਂ ਵੱਡੀਆਂ-ਵੱਡੀਆਂ ਇਮਾਰਤਾਂ ਵੇਖ ਰਹੇ ਹੋ? ਇੱਥੇ ਇੱਕ ਪੱਥਰ ਦੂਜੇ ਪੱਥਰ ਤੇ ਨਹੀਂ ਛੱਡਿਆ ਜਾਵੇਗਾ; ਹਰੇਕ ਨੂੰ ਥੱਲੇ ਸੁੱਟ ਦਿੱਤਾ ਜਾਵੇਗਾ।”
3ਜਦੋਂ ਯਿਸ਼ੂ ਹੈਕਲ ਦੇ ਸਾਹਮਣੇ ਜ਼ੈਤੂਨ ਦੇ ਪਹਾੜ ਉੱਤੇ ਬੈਠੇ ਹੋਏ ਸਨ ਤਾਂ ਪਤਰਸ, ਯਾਕੋਬ, ਯੋਹਨ ਅਤੇ ਆਂਦਰੇਯਾਸ ਨੇ ਉਸ ਕੋਲੋ ਨਿੱਜੀ ਤੌਰ ਤੇ ਆ ਕੇ ਪੁੱਛਿਆ,
4“ਸਾਨੂੰ ਦੱਸੋ, ਇਹ ਸਭ ਕੁਝ ਕਦੋਂ ਹੋਵੇਗਾ? ਅਤੇ ਕੀ ਚਿੰਨ੍ਹ ਹੋਵੇਗਾ ਕਿ ਉਹ ਸਾਰੇ ਪੂਰੇ ਹੋਣ ਵਾਲੇ ਹਨ?”
5ਯਿਸ਼ੂ ਨੇ ਉਹਨਾਂ ਨੂੰ ਜਵਾਬ ਦਿੱਤਾ: “ਚੌਕਸ ਰਹੋ ਕਿ ਕੋਈ ਤੁਹਾਨੂੰ ਧੋਖਾ ਨਾ ਦੇਵੇ।