31ਸਵਰਗ ਅਤੇ ਧਰਤੀ ਟਲ ਜਾਣਗੇ, ਪਰ ਮੇਰੇ ਵਚਨ ਕਦੇ ਵੀ ਨਹੀਂ ਟਲਣਗੇ।
32“ਪਰ ਉਸ ਦਿਨ ਜਾਂ ਸਮੇਂ ਨੂੰ ਕੋਈ ਨਹੀਂ ਜਾਣਦਾ, ਨਾ ਸਵਰਗ ਵਿੱਚ ਦੂਤ ਅਤੇ ਨਾ ਹੀ ਪੁੱਤਰ, ਪਰ ਸਿਰਫ ਪਿਤਾ ਜਾਣਦਾ ਹੈ।
33ਖਬ਼ਰਦਾਰ! ਜਾਗਦੇ ਰਹੋ ਤੁਸੀਂ ਨਹੀਂ ਜਾਣਦੇ ਕਿ ਉਹ ਸਮਾਂ ਕਦੋਂ ਆਵੇਗਾ।
34ਇਹ ਗੱਲ ਇੱਕ ਪ੍ਰਦੇਸ ਜਾ ਰਹੇ ਆਦਮੀ ਵਰਗੀ ਹੈ: ਜਿਸ ਨੇ ਘਰੋਂ ਜਾਂਦੇ ਸਮੇਂ ਆਪਣੇ ਘਰ ਨੂੰ ਆਪਣੇ ਨੌਕਰਾਂ ਹਵਾਲੇ ਕਰ ਦਿੱਤਾ ਅਤੇ ਆਪਣੇ ਹਰੇਕ ਨੌਕਰ ਨੂੰ ਉਸ ਦਾ ਕੰਮ ਸੌਂਪ ਦਿੱਤਾ, ਅਤੇ ਦਰਬਾਨ ਨੂੰ ਜਾਗਦੇ ਰਹਿਣ ਦਾ ਹੁਕਮ ਦਿੱਤਾ।
35“ਇਸ ਲਈ ਜਾਗਦੇ ਰਹੋ ਕਿਉਂਕਿ ਤੁਹਾਨੂੰ ਨਹੀਂ ਪਤਾ ਕਿ ਘਰ ਦਾ ਮਾਲਕ ਕਦੋਂ ਵਾਪਸ ਆਵੇਗਾ ਚਾਹੇ ਸ਼ਾਮ ਨੂੰ, ਜਾਂ ਅੱਧੀ ਰਾਤ ਨੂੰ, ਜਾਂ ਕੁੱਕੜ ਦੇ ਬਾਂਗ ਦੇਣ ਵੇਲੇ।