4“ਸਾਨੂੰ ਦੱਸੋ, ਇਹ ਸਭ ਕੁਝ ਕਦੋਂ ਹੋਵੇਗਾ? ਅਤੇ ਕੀ ਚਿੰਨ੍ਹ ਹੋਵੇਗਾ ਕਿ ਉਹ ਸਾਰੇ ਪੂਰੇ ਹੋਣ ਵਾਲੇ ਹਨ?”
5ਯਿਸ਼ੂ ਨੇ ਉਹਨਾਂ ਨੂੰ ਜਵਾਬ ਦਿੱਤਾ: “ਚੌਕਸ ਰਹੋ ਕਿ ਕੋਈ ਤੁਹਾਨੂੰ ਧੋਖਾ ਨਾ ਦੇਵੇ।
6ਬਹੁਤ ਸਾਰੇ ਮੇਰੇ ਨਾਮ ਤੇ ਆਉਣਗੇ, ਅਤੇ ਦਾਅਵਾ ਕਰਨਗੇ, ‘ਮੈਂ ਉਹ ਹਾਂ,’ ਅਤੇ ਬਹੁਤਿਆਂ ਨੂੰ ਧੋਖਾ ਦੇਣਗੇ।
7ਜਦੋਂ ਤੁਸੀਂ ਲੜਾਈਆਂ ਅਤੇ ਲੜਾਈਆਂ ਦੀਆਂਂ ਅਫਵਾਹਾਂ ਬਾਰੇ ਸੁਣੋ, ਤਾਂ ਚਿੰਤਤ ਨਾ ਹੋਣਾ। ਇਹੋ ਜਿਹੀਆਂ ਗੱਲਾਂ ਦਾ ਹੋਣਾ ਜ਼ਰੂਰੀ ਹੈ, ਪਰ ਅਜੇ ਅੰਤ ਨਹੀਂ ਹੋਵੇਗਾ।
8ਰਾਸ਼ਟਰ-ਰਾਸ਼ਟਰ ਦੇ ਵਿਰੁੱਧ, ਅਤੇ ਰਾਜ-ਰਾਜ ਦੇ ਵਿਰੁੱਧ ਉੱਠੇਗਾ। ਅਤੇ ਥਾਂ-ਥਾਂ ਭੁਚਾਲ ਆਉਣਗੇ ਅਤੇ ਕਾਲ ਪੈਣਗੇ। ਇਹ ਸਭ ਘਟਨਾਵਾਂ ਪੀੜਾਂ ਦਾ ਅਰੰਭ ਹੋਣਗੀਆਂ।