ਮਾਰਕਸ 14

ਹੁਣ ਪਸਾਹ ਅਤੇ ਪਤੀਰੀ ਰੋਟੀ ਦਾ ਤਿਉਹਾਰ ਸਿਰਫ ਦੋ ਦਿਨਾਂ ਬਾਅਦ ਹੋਣ ਵਾਲਾ ਸੀ, ਅਤੇ ਮੁੱਖ ਜਾਜਕਾਂ ਤੇ ਬਿਵਸਥਾ ਦੇ ਉਪਦੇਸ਼ਕਾ ਨੇ ਯਿਸ਼ੂ ਨੂੰ ਗੁਪਤ ਤਰੀਕੇ ਨਾਲ ਗਿਰਫ਼ਤਾਰ ਕਰਨ ਅਤੇ ਉਸਨੂੰ ਮਾਰ ਦੇਣ ਦੀ ਯੋਜਨਾ ਬਣਾਈ।

Mark 14:1 (UKJV) After two days was the feast of the passover, and of unleavened bread: and the chief priests and the scribes sought how they might take him by craft, and put him to death.

1ਹੁਣ ਪਸਾਹ ਅਤੇ ਪਤੀਰੀ ਰੋਟੀ ਦਾ ਤਿਉਹਾਰ ਸਿਰਫ ਦੋ ਦਿਨਾਂ ਬਾਅਦ ਹੋਣ ਵਾਲਾ ਸੀ, ਅਤੇ ਮੁੱਖ ਜਾਜਕਾਂ ਤੇ ਬਿਵਸਥਾ ਦੇ ਉਪਦੇਸ਼ਕਾ ਨੇ ਯਿਸ਼ੂ ਨੂੰ ਗੁਪਤ ਤਰੀਕੇ ਨਾਲ ਗਿਰਫ਼ਤਾਰ ਕਰਨ ਅਤੇ ਉਸਨੂੰ ਮਾਰ ਦੇਣ ਦੀ ਯੋਜਨਾ ਬਣਾਈ।

2ਉਹਨਾਂ ਨੇ ਆਪਸ ਵਿੱਚ ਆਖਿਆ, “ਪਰ ਤਿਉਹਾਰ ਦੇ ਦਿਨ ਦੌਰਾਨ ਨਹੀਂ, ਕਿਉਂਕਿ ਲੋਕ ਦੰਗੇ ਕਰ ਸਕਦੇ ਹਨ।”

3ਜਦੋਂ ਯਿਸ਼ੂ ਬੈਥਨੀਆ ਵਿੱਚ ਸ਼ਿਮਓਨ ਕੋੜ੍ਹੀ ਦੇ ਘਰ ਮੇਜ਼ ਤੇ ਰੋਟੀ ਖਾਣ ਲਈ ਬੈਠੇ ਹੋਏ ਸਨ, ਇੱਕ ਔਰਤ ਉਸ ਕੋਲ ਸੰਗਮਰਮਰ ਦੀ ਸ਼ੀਸ਼ੀ ਦੇ ਵਿੱਚ ਮਹਿੰਗੇ ਮੁੱਲ ਦਾ ਅਤਰ ਲੈ ਕੇ ਆਈ, ਉਹ ਅਤਰ ਸ਼ੁੱਧ ਜਟਾਮਾਸੀ ਦਾ ਬਣਿਆ ਹੋਇਆ ਸੀ। ਉਸਨੇ ਸ਼ੀਸ਼ੀ ਨੂੰ ਤੋੜਿਆ ਅਤੇ ਯਿਸ਼ੂ ਦੇ ਸਿਰ ਉੱਤੇ ਅਤਰ ਪਾ ਦਿੱਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.