10ਤਦ ਬਾਰ੍ਹਾਂ ਚੇਲਿਆਂ ਵਿੱਚੋਂ ਇੱਕ, ਇਸਕਾਰਿਯੋਤ ਵਾਸੀ ਯਹੂਦਾਹ ਯਿਸ਼ੂ ਨੂੰ ਉਹਨਾਂ ਦੇ ਹਵਾਲੇ ਕਰਨ ਲਈ ਮੁੱਖ ਜਾਜਕਾਂ ਕੋਲ ਗਿਆ।
11ਇਹ ਸੁਣ ਕੇ ਉਹ ਬਹੁਤ ਖੁਸ਼ ਹੋਏ ਅਤੇ ਉਸ ਨੂੰ ਪੈਸੇ ਦੇਣ ਦਾ ਵਾਅਦਾ ਕੀਤਾ। ਇਸ ਲਈ ਯਹੂਦਾ ਯਿਸ਼ੂ ਨੂੰ ਫੜਵਾਉਣ ਦਾ ਮੌਕਾ ਲੱਭਣ ਲੱਗਾ।
12ਪਤੀਰੀ ਰੋਟੀ ਦੇ ਤਿਉਹਾਰ ਦੇ ਪਹਿਲੇ ਦਿਨ ਜਦੋਂ ਪਸਾਹ ਦੇ ਲੇਲੇ ਦੀ ਬਲੀ ਦੇਣ ਦਾ ਰਿਵਾਜ ਸੀ, ਤਾਂ ਯਿਸ਼ੂ ਦੇ ਚੇਲਿਆਂ ਨੇ ਉਸ ਨੂੰ ਪੁੱਛਿਆ, “ਤੁਸੀਂ ਕਿੱਥੇ ਚਾਹੁੰਦੇ ਹੋ ਜੋ ਅਸੀਂ ਜਾ ਕੇ ਤੁਹਾਡੇ ਖਾਣ ਲਈ ਪਸਾਹ ਤਿਆਰ ਕਰੀਏ?”
13ਇਸ ਲਈ ਉਸ ਨੇ ਆਪਣੇ ਦੋ ਚੇਲਿਆਂ ਨੂੰ ਇਹ ਕਹਿ ਕੇ ਭੇਜਿਆ, “ਸ਼ਹਿਰ ਵਿੱਚ ਜਾਓ ਅਤੇ ਪਾਣੀ ਦਾ ਘੜਾ ਚੁੱਕੀ ਇੱਕ ਆਦਮੀ ਤੁਹਾਨੂੰ ਮਿਲੇਗਾ। ਉਸ ਦਾ ਪਿੱਛਾ ਕਰੋ।
14ਉਹ ਜਿਸ ਘਰ ਵਿੱਚ ਦਾਖਲ ਹੁੰਦਾ ਹੈ ਉਸ ਘਰ ਦੇ ਮਾਲਕ ਨੂੰ ਕਹੋ ਕਿ, ‘ਗੁਰੂ ਜੀ ਪੁੱਛਦੇ ਹਨ: ਮੇਰਾ ਕਮਰਾ ਕਿੱਥੇ ਹੈ, ਜਿੱਥੇ ਮੈਂ ਆਪਣੇ ਚੇਲਿਆਂ ਨਾਲ ਪਸਾਹ ਦਾ ਭੋਜਨ ਖਾਵਾਂਗਾ?’