ਮਾਰਕਸ 14

ਇਸ ਲਈ ਉਸ ਨੇ ਆਪਣੇ ਦੋ ਚੇਲਿਆਂ ਨੂੰ ਇਹ ਕਹਿ ਕੇ ਭੇਜਿਆ, “ਸ਼ਹਿਰ ਵਿੱਚ ਜਾਓ ਅਤੇ ਪਾਣੀ ਦਾ ਘੜਾ ਚੁੱਕੀ ਇੱਕ ਆਦਮੀ ਤੁਹਾਨੂੰ ਮਿਲੇਗਾ। ਉਸ ਦਾ ਪਿੱਛਾ ਕਰੋ।

Mark 14:13 (UKJV) And he sends forth two of his disciples, and says unto them, Go all of you into the city, and there shall meet you a man bearing a pitcher of water: follow him.

11ਇਹ ਸੁਣ ਕੇ ਉਹ ਬਹੁਤ ਖੁਸ਼ ਹੋਏ ਅਤੇ ਉਸ ਨੂੰ ਪੈਸੇ ਦੇਣ ਦਾ ਵਾਅਦਾ ਕੀਤਾ। ਇਸ ਲਈ ਯਹੂਦਾ ਯਿਸ਼ੂ ਨੂੰ ਫੜਵਾਉਣ ਦਾ ਮੌਕਾ ਲੱਭਣ ਲੱਗਾ।

12ਪਤੀਰੀ ਰੋਟੀ ਦੇ ਤਿਉਹਾਰ ਦੇ ਪਹਿਲੇ ਦਿਨ ਜਦੋਂ ਪਸਾਹ ਦੇ ਲੇਲੇ ਦੀ ਬਲੀ ਦੇਣ ਦਾ ਰਿਵਾਜ ਸੀ, ਤਾਂ ਯਿਸ਼ੂ ਦੇ ਚੇਲਿਆਂ ਨੇ ਉਸ ਨੂੰ ਪੁੱਛਿਆ, “ਤੁਸੀਂ ਕਿੱਥੇ ਚਾਹੁੰਦੇ ਹੋ ਜੋ ਅਸੀਂ ਜਾ ਕੇ ਤੁਹਾਡੇ ਖਾਣ ਲਈ ਪਸਾਹ ਤਿਆਰ ਕਰੀਏ?”

13ਇਸ ਲਈ ਉਸ ਨੇ ਆਪਣੇ ਦੋ ਚੇਲਿਆਂ ਨੂੰ ਇਹ ਕਹਿ ਕੇ ਭੇਜਿਆ, “ਸ਼ਹਿਰ ਵਿੱਚ ਜਾਓ ਅਤੇ ਪਾਣੀ ਦਾ ਘੜਾ ਚੁੱਕੀ ਇੱਕ ਆਦਮੀ ਤੁਹਾਨੂੰ ਮਿਲੇਗਾ। ਉਸ ਦਾ ਪਿੱਛਾ ਕਰੋ।

14ਉਹ ਜਿਸ ਘਰ ਵਿੱਚ ਦਾਖਲ ਹੁੰਦਾ ਹੈ ਉਸ ਘਰ ਦੇ ਮਾਲਕ ਨੂੰ ਕਹੋ ਕਿ, ‘ਗੁਰੂ ਜੀ ਪੁੱਛਦੇ ਹਨ: ਮੇਰਾ ਕਮਰਾ ਕਿੱਥੇ ਹੈ, ਜਿੱਥੇ ਮੈਂ ਆਪਣੇ ਚੇਲਿਆਂ ਨਾਲ ਪਸਾਹ ਦਾ ਭੋਜਨ ਖਾਵਾਂਗਾ?’

15ਉਹ ਤੁਹਾਨੂੰ ਉੱਪਰ ਇੱਕ ਵੱਡਾ ਅਤੇ ਤਿਆਰ ਕੀਤਾ ਹੋਇਆ ਕਮਰਾ ਵਿਖਾਏਗਾ। ਸਾਡੇ ਲਈ ਉੱਥੇ ਤਿਆਰੀ ਕਰੋ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.