13ਇਸ ਲਈ ਉਸ ਨੇ ਆਪਣੇ ਦੋ ਚੇਲਿਆਂ ਨੂੰ ਇਹ ਕਹਿ ਕੇ ਭੇਜਿਆ, “ਸ਼ਹਿਰ ਵਿੱਚ ਜਾਓ ਅਤੇ ਪਾਣੀ ਦਾ ਘੜਾ ਚੁੱਕੀ ਇੱਕ ਆਦਮੀ ਤੁਹਾਨੂੰ ਮਿਲੇਗਾ। ਉਸ ਦਾ ਪਿੱਛਾ ਕਰੋ।
14ਉਹ ਜਿਸ ਘਰ ਵਿੱਚ ਦਾਖਲ ਹੁੰਦਾ ਹੈ ਉਸ ਘਰ ਦੇ ਮਾਲਕ ਨੂੰ ਕਹੋ ਕਿ, ‘ਗੁਰੂ ਜੀ ਪੁੱਛਦੇ ਹਨ: ਮੇਰਾ ਕਮਰਾ ਕਿੱਥੇ ਹੈ, ਜਿੱਥੇ ਮੈਂ ਆਪਣੇ ਚੇਲਿਆਂ ਨਾਲ ਪਸਾਹ ਦਾ ਭੋਜਨ ਖਾਵਾਂਗਾ?’
15ਉਹ ਤੁਹਾਨੂੰ ਉੱਪਰ ਇੱਕ ਵੱਡਾ ਅਤੇ ਤਿਆਰ ਕੀਤਾ ਹੋਇਆ ਕਮਰਾ ਵਿਖਾਏਗਾ। ਸਾਡੇ ਲਈ ਉੱਥੇ ਤਿਆਰੀ ਕਰੋ।”
16ਚੇਲੇ ਚਲੇ ਗਏ ਅਤੇ ਸ਼ਹਿਰ ਵਿੱਚ ਜਾ ਕੇ ਉਹਨਾਂ ਨੂੰ ਉਹੀ ਕੁਝ ਮਿਲਿਆ ਜਿਵੇਂ ਯਿਸ਼ੂ ਨੇ ਉਹਨਾਂ ਨੂੰ ਕਿਹਾ ਸੀ। ਇਸ ਲਈ ਉਹਨਾਂ ਨੇ ਪਸਾਹ ਦਾ ਭੋਜਨ ਤਿਆਰ ਕੀਤਾ।
17ਜਦੋਂ ਸ਼ਾਮ ਹੋਈ ਤਾਂ ਯਿਸ਼ੂ ਆਪਣੇ ਬਾਰ੍ਹਾਂ ਚੇਲਿਆਂ ਨਾਲ ਆਏ।