18ਜਦੋਂ ਉਹ ਮੇਜ਼ ਤੇ ਖਾਣਾ ਖਾ ਰਹੇ ਸਨ, ਯਿਸ਼ੂ ਨੇ ਆਖਿਆ, “ਮੈਂ ਤੁਹਾਨੂੰ ਸੱਚ ਆਖਦਾ ਹਾਂ, ਤੁਹਾਡੇ ਵਿੱਚੋਂ ਇੱਕ ਮੇਰੇ ਨਾਲ ਵਿਸ਼ਵਾਸਘਾਤ ਕਰੇਂਗਾ ਜਿਹੜਾ ਮੇਰੇ ਨਾਲ ਖਾ ਰਿਹਾ ਹੈ।”
19ਉਹ ਉਦਾਸ ਹੋ ਗਏ, ਅਤੇ ਇੱਕ-ਇੱਕ ਕਰਕੇ ਯਿਸ਼ੂ ਨੂੰ ਪੁੱਛਣ ਲੱਗੇ, “ਯਕੀਨਨ, ਕੀ ਮੈਂ ਉਹ ਤਾਂ ਨਹੀਂ?”
20ਯਿਸ਼ੂ ਨੇ ਉੱਤਰ ਦਿੱਤਾ, “ਇਹ ਬਾਰ੍ਹਾਂ ਵਿੱਚੋਂ ਇੱਕ ਹੈ, ਜਿਹੜਾ ਮੇਰੇ ਨਾਲ ਕਟੋਰੇ ਵਿੱਚ ਰੋਟੀ ਡੁਬੋਉਂਦਾ ਹੈ।
21ਮਨੁੱਖ ਦਾ ਪੁੱਤਰ ਤਾਂ ਉਸ ਤਰ੍ਹਾਂ ਜਾਵੇਗਾ, ਜਿਵੇਂ ਉਸ ਦੇ ਬਾਰੇ ਲਿਖਿਆ ਹੈ। ਪਰ ਹਾਏ ਉਸ ਮਨੁੱਖ ਉੱਤੇ ਜਿਹੜਾ ਮਨੁੱਖ ਦੇ ਪੁੱਤਰ ਨੂੰ ਧੋਖਾ ਦੇਵੇਗਾ! ਉਸ ਲਈ ਇਹ ਚੰਗਾ ਹੁੰਦਾ ਜੇ ਉਹ ਨਾ ਜੰਮਦਾ।”
22ਜਦੋਂ ਉਹ ਖਾ ਰਹੇ ਸਨ, ਯਿਸ਼ੂ ਨੇ ਰੋਟੀ ਲਈ, ਅਤੇ ਪਰਮੇਸ਼ਵਰ ਦਾ ਧੰਨਵਾਦ ਕਰਕੇ, ਤੋੜੀ ਅਤੇ ਆਪਣੇ ਚੇਲਿਆਂ ਨੂੰ ਦਿੱਤੀ, “ਲਓ; ਇਹ ਮੇਰਾ ਸਰੀਰ ਹੈ।”