ਮਾਰਕਸ 14

ਫਿਰ ਉਸ ਨੇ ਇੱਕ ਪਿਆਲਾ ਲਿਆ, ਅਤੇ ਪਰਮੇਸ਼ਵਰ ਦਾ ਧੰਨਵਾਦ ਕਰ ਕੇ, ਉਸ ਨੇ ਉਹਨਾਂ ਨੂੰ ਦਿੱਤਾ ਅਤੇ ਉਹਨਾਂ ਸਾਰਿਆਂ ਨੇ ਇਸ ਵਿੱਚੋਂ ਪੀਤਾ।

Mark 14:23 (UKJV) And he took the cup, and when he had given thanks, he gave it to them: and they all drank of it.

21ਮਨੁੱਖ ਦਾ ਪੁੱਤਰ ਤਾਂ ਉਸ ਤਰ੍ਹਾਂ ਜਾਵੇਗਾ, ਜਿਵੇਂ ਉਸ ਦੇ ਬਾਰੇ ਲਿਖਿਆ ਹੈ। ਪਰ ਹਾਏ ਉਸ ਮਨੁੱਖ ਉੱਤੇ ਜਿਹੜਾ ਮਨੁੱਖ ਦੇ ਪੁੱਤਰ ਨੂੰ ਧੋਖਾ ਦੇਵੇਗਾ! ਉਸ ਲਈ ਇਹ ਚੰਗਾ ਹੁੰਦਾ ਜੇ ਉਹ ਨਾ ਜੰਮਦਾ।”

22ਜਦੋਂ ਉਹ ਖਾ ਰਹੇ ਸਨ, ਯਿਸ਼ੂ ਨੇ ਰੋਟੀ ਲਈ, ਅਤੇ ਪਰਮੇਸ਼ਵਰ ਦਾ ਧੰਨਵਾਦ ਕਰਕੇ, ਤੋੜੀ ਅਤੇ ਆਪਣੇ ਚੇਲਿਆਂ ਨੂੰ ਦਿੱਤੀ, “ਲਓ; ਇਹ ਮੇਰਾ ਸਰੀਰ ਹੈ।”

23ਫਿਰ ਉਸ ਨੇ ਇੱਕ ਪਿਆਲਾ ਲਿਆ, ਅਤੇ ਪਰਮੇਸ਼ਵਰ ਦਾ ਧੰਨਵਾਦ ਕਰ ਕੇ, ਉਸ ਨੇ ਉਹਨਾਂ ਨੂੰ ਦਿੱਤਾ ਅਤੇ ਉਹਨਾਂ ਸਾਰਿਆਂ ਨੇ ਇਸ ਵਿੱਚੋਂ ਪੀਤਾ।

24ਯਿਸ਼ੂ ਨੇ ਉਹਨਾਂ ਨੂੰ ਕਿਹਾ, “ਇਹ ਮੇਰੇ ਲਹੂ ਵਿੱਚ ਵਾਚਾ ਹੈ, ਜਿਹੜਾ ਕਿ ਬਹੁਤਿਆਂ ਦੇ ਲਈ ਵਹਾਇਆ ਜਾਂਦਾ ਹੈ।

25ਮੈਂ ਤੁਹਾਨੂੰ ਸੱਚ ਆਖਦਾ ਹਾਂ, ਮੈਂ ਉਸ ਦਿਨ ਤੋਂ ਫਿਰ ਉਸ ਦਾਖ ਦੇ ਰਸ ਵਿੱਚੋਂ ਕਦੇ ਨਹੀਂ ਪੀਵਾਂਗਾ, ਜਦੋਂ ਤੱਕ ਮੈਂ ਇਸ ਨੂੰ ਪਰਮੇਸ਼ਵਰ ਦੇ ਰਾਜ ਵਿੱਚ ਨਵਾਂ ਨਾ ਪੀਵਾਂਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.