22ਜਦੋਂ ਉਹ ਖਾ ਰਹੇ ਸਨ, ਯਿਸ਼ੂ ਨੇ ਰੋਟੀ ਲਈ, ਅਤੇ ਪਰਮੇਸ਼ਵਰ ਦਾ ਧੰਨਵਾਦ ਕਰਕੇ, ਤੋੜੀ ਅਤੇ ਆਪਣੇ ਚੇਲਿਆਂ ਨੂੰ ਦਿੱਤੀ, “ਲਓ; ਇਹ ਮੇਰਾ ਸਰੀਰ ਹੈ।”
23ਫਿਰ ਉਸ ਨੇ ਇੱਕ ਪਿਆਲਾ ਲਿਆ, ਅਤੇ ਪਰਮੇਸ਼ਵਰ ਦਾ ਧੰਨਵਾਦ ਕਰ ਕੇ, ਉਸ ਨੇ ਉਹਨਾਂ ਨੂੰ ਦਿੱਤਾ ਅਤੇ ਉਹਨਾਂ ਸਾਰਿਆਂ ਨੇ ਇਸ ਵਿੱਚੋਂ ਪੀਤਾ।
24ਯਿਸ਼ੂ ਨੇ ਉਹਨਾਂ ਨੂੰ ਕਿਹਾ, “ਇਹ ਮੇਰੇ ਲਹੂ ਵਿੱਚ ਵਾਚਾ ਹੈ, ਜਿਹੜਾ ਕਿ ਬਹੁਤਿਆਂ ਦੇ ਲਈ ਵਹਾਇਆ ਜਾਂਦਾ ਹੈ।
25ਮੈਂ ਤੁਹਾਨੂੰ ਸੱਚ ਆਖਦਾ ਹਾਂ, ਮੈਂ ਉਸ ਦਿਨ ਤੋਂ ਫਿਰ ਉਸ ਦਾਖ ਦੇ ਰਸ ਵਿੱਚੋਂ ਕਦੇ ਨਹੀਂ ਪੀਵਾਂਗਾ, ਜਦੋਂ ਤੱਕ ਮੈਂ ਇਸ ਨੂੰ ਪਰਮੇਸ਼ਵਰ ਦੇ ਰਾਜ ਵਿੱਚ ਨਵਾਂ ਨਾ ਪੀਵਾਂਗਾ।”
26ਫਿਰ ਉਹ ਭਜਨ ਗਾ ਕੇ ਜ਼ੈਤੂਨ ਦੇ ਪਹਾੜ ਵੱਲ ਨੂੰ ਚਲੇ ਗਏ।