ਮਾਰਕਸ 14

ਮੈਂ ਤੁਹਾਨੂੰ ਸੱਚ ਆਖਦਾ ਹਾਂ, ਮੈਂ ਉਸ ਦਿਨ ਤੋਂ ਫਿਰ ਉਸ ਦਾਖ ਦੇ ਰਸ ਵਿੱਚੋਂ ਕਦੇ ਨਹੀਂ ਪੀਵਾਂਗਾ, ਜਦੋਂ ਤੱਕ ਮੈਂ ਇਸ ਨੂੰ ਪਰਮੇਸ਼ਵਰ ਦੇ ਰਾਜ ਵਿੱਚ ਨਵਾਂ ਨਾ ਪੀਵਾਂਗਾ।”

Mark 14:25 (UKJV) Verily I say unto you, I will drink no more of the fruit of the vine, until that day that I drink it new in the kingdom of God.

23ਫਿਰ ਉਸ ਨੇ ਇੱਕ ਪਿਆਲਾ ਲਿਆ, ਅਤੇ ਪਰਮੇਸ਼ਵਰ ਦਾ ਧੰਨਵਾਦ ਕਰ ਕੇ, ਉਸ ਨੇ ਉਹਨਾਂ ਨੂੰ ਦਿੱਤਾ ਅਤੇ ਉਹਨਾਂ ਸਾਰਿਆਂ ਨੇ ਇਸ ਵਿੱਚੋਂ ਪੀਤਾ।

24ਯਿਸ਼ੂ ਨੇ ਉਹਨਾਂ ਨੂੰ ਕਿਹਾ, “ਇਹ ਮੇਰੇ ਲਹੂ ਵਿੱਚ ਵਾਚਾ ਹੈ, ਜਿਹੜਾ ਕਿ ਬਹੁਤਿਆਂ ਦੇ ਲਈ ਵਹਾਇਆ ਜਾਂਦਾ ਹੈ।

25ਮੈਂ ਤੁਹਾਨੂੰ ਸੱਚ ਆਖਦਾ ਹਾਂ, ਮੈਂ ਉਸ ਦਿਨ ਤੋਂ ਫਿਰ ਉਸ ਦਾਖ ਦੇ ਰਸ ਵਿੱਚੋਂ ਕਦੇ ਨਹੀਂ ਪੀਵਾਂਗਾ, ਜਦੋਂ ਤੱਕ ਮੈਂ ਇਸ ਨੂੰ ਪਰਮੇਸ਼ਵਰ ਦੇ ਰਾਜ ਵਿੱਚ ਨਵਾਂ ਨਾ ਪੀਵਾਂਗਾ।”

26ਫਿਰ ਉਹ ਭਜਨ ਗਾ ਕੇ ਜ਼ੈਤੂਨ ਦੇ ਪਹਾੜ ਵੱਲ ਨੂੰ ਚਲੇ ਗਏ।

27ਯਿਸ਼ੂ ਨੇ ਉਹਨਾਂ ਨੂੰ ਕਿਹਾ, “ਤੁਸੀਂ ਸਾਰੇ ਠੋਕਰ ਖਾਓਗੇ, ਕਿਉਂਕਿ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ: “ ‘ਮੈਂ ਚਰਵਾਹੇ ਨੂੰ ਮਾਰਾਂਗਾ, ਅਤੇ ਭੇਡਾਂ ਖਿੱਲਰ ਜਾਣਗੀਆਂ।’

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.