27ਯਿਸ਼ੂ ਨੇ ਉਹਨਾਂ ਨੂੰ ਕਿਹਾ, “ਤੁਸੀਂ ਸਾਰੇ ਠੋਕਰ ਖਾਓਗੇ, ਕਿਉਂਕਿ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੈ: “ ‘ਮੈਂ ਚਰਵਾਹੇ ਨੂੰ ਮਾਰਾਂਗਾ, ਅਤੇ ਭੇਡਾਂ ਖਿੱਲਰ ਜਾਣਗੀਆਂ।’
28ਪਰ ਜੀ ਉੱਠਣ ਤੋਂ ਬਾਅਦ, ਮੈਂ ਤੁਹਾਡੇ ਅੱਗੇ ਗਲੀਲ ਜਾਵਾਂਗਾ।”
29ਪਤਰਸ ਨੇ ਐਲਾਨ ਕੀਤਾ, “ਭਾਵੇਂ ਸਾਰੇ ਡਿੱਗ ਜਾਣ, ਮੈਂ ਨਹੀਂ ਡਿੱਗਾਂਗਾ।”
30ਯਿਸ਼ੂ ਨੇ ਉੱਤਰ ਦਿੱਤਾ, “ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਅੱਜ ਇਸੇ ਰਾਤ ਕੁੱਕੜ ਦੇ ਦੋ ਵਾਰ ਬਾਂਗ ਦੇਣ ਤੋਂ ਪਹਿਲਾਂ ਤੂੰ ਆਪ ਤਿੰਨ ਵਾਰੀ ਮੇਰਾ ਇਨਕਾਰ ਕਰੇਂਗਾ।”
31ਪਰ ਪਤਰਸ ਨੇ ਜ਼ੋਰ ਦੇ ਕੇ ਕਿਹਾ, “ਭਾਵੇਂ ਮੈਨੂੰ ਤੁਹਾਡੇ ਨਾਲ ਮਰਨਾ ਵੀ ਪਵੇ, ਤਾਂ ਵੀ ਮੈਂ ਤੁਹਾਡਾ ਇਨਕਾਰ ਕਦੀ ਨਹੀਂ ਕਰਾਂਗਾ।” ਅਤੇ ਸਾਰੇ ਚੇਲੇ ਇਸੇ ਤਰ੍ਹਾਂ ਆਖਣ ਲੱਗੇ।