ਮਾਰਕਸ 14

ਉਹ ਪਤਰਸ, ਯਾਕੋਬ ਅਤੇ ਯੋਹਨ ਨੂੰ ਆਪਣੇ ਨਾਲ ਲੈ ਗਏ, ਅਤੇ ਯਿਸ਼ੂ ਦੁਖੀ ਅਤੇ ਪਰੇਸ਼ਾਨ ਹੋਣ ਲੱਗਾ।

Mark 14:33 (UKJV) And he takes with him Peter and James and John, and began to be sore amazed, and to be very heavy;

31ਪਰ ਪਤਰਸ ਨੇ ਜ਼ੋਰ ਦੇ ਕੇ ਕਿਹਾ, “ਭਾਵੇਂ ਮੈਨੂੰ ਤੁਹਾਡੇ ਨਾਲ ਮਰਨਾ ਵੀ ਪਵੇ, ਤਾਂ ਵੀ ਮੈਂ ਤੁਹਾਡਾ ਇਨਕਾਰ ਕਦੀ ਨਹੀਂ ਕਰਾਂਗਾ।” ਅਤੇ ਸਾਰੇ ਚੇਲੇ ਇਸੇ ਤਰ੍ਹਾਂ ਆਖਣ ਲੱਗੇ।

32ਉਹ ਗਥਸਮਨੀ ਨਾਮ ਦੇ ਇੱਕ ਜਗ੍ਹਾ ਵਿੱਚ ਗਏ, ਅਤੇ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਜਦੋਂ ਤੱਕ ਮੈਂ ਪ੍ਰਾਰਥਨਾ ਕਰਦਾ ਹਾਂ ਤਾਂ ਤੁਸੀਂ ਇੱਥੇ ਬੈਠੋ।”

33ਉਹ ਪਤਰਸ, ਯਾਕੋਬ ਅਤੇ ਯੋਹਨ ਨੂੰ ਆਪਣੇ ਨਾਲ ਲੈ ਗਏ, ਅਤੇ ਯਿਸ਼ੂ ਦੁਖੀ ਅਤੇ ਪਰੇਸ਼ਾਨ ਹੋਣ ਲੱਗਾ।

34ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮੇਰਾ ਪ੍ਰਾਣ ਬਹੁਤ ਉਦਾਸ ਹੈ ਸਗੋਂ ਮਰਨ ਦੇ ਦਰਜੇ ਤੀਕ ਹੈ, ਤੁਸੀਂ ਇੱਥੇ ਠਹਿਰੋ ਅਤੇ ਜਾਗਦੇ ਰਹੋ।”

35ਥੋੜ੍ਹੀ ਹੀ ਦੂਰ ਜਾ ਕੇ ਉਹ ਜ਼ਮੀਨ ਉੱਤੇ ਡਿੱਗ ਪਿਆ ਅਤੇ ਪ੍ਰਾਰਥਨਾ ਕੀਤੀ ਕਿ ਜੇ ਸੰਭਵ ਹੋਵੇ ਤਾਂ ਉਹ ਵਕਤ ਉਸ ਤੋਂ ਟਲ ਜਾਵੇ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.