ਮਾਰਕਸ 14

ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮੇਰਾ ਪ੍ਰਾਣ ਬਹੁਤ ਉਦਾਸ ਹੈ ਸਗੋਂ ਮਰਨ ਦੇ ਦਰਜੇ ਤੀਕ ਹੈ, ਤੁਸੀਂ ਇੱਥੇ ਠਹਿਰੋ ਅਤੇ ਜਾਗਦੇ ਰਹੋ।”

Mark 14:34 (UKJV) And says unto them, My soul is exceeding sorrowful unto death: tarry all of you here, and watch.

32ਉਹ ਗਥਸਮਨੀ ਨਾਮ ਦੇ ਇੱਕ ਜਗ੍ਹਾ ਵਿੱਚ ਗਏ, ਅਤੇ ਯਿਸ਼ੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਜਦੋਂ ਤੱਕ ਮੈਂ ਪ੍ਰਾਰਥਨਾ ਕਰਦਾ ਹਾਂ ਤਾਂ ਤੁਸੀਂ ਇੱਥੇ ਬੈਠੋ।”

33ਉਹ ਪਤਰਸ, ਯਾਕੋਬ ਅਤੇ ਯੋਹਨ ਨੂੰ ਆਪਣੇ ਨਾਲ ਲੈ ਗਏ, ਅਤੇ ਯਿਸ਼ੂ ਦੁਖੀ ਅਤੇ ਪਰੇਸ਼ਾਨ ਹੋਣ ਲੱਗਾ।

34ਯਿਸ਼ੂ ਨੇ ਉਹਨਾਂ ਨੂੰ ਕਿਹਾ, “ਮੇਰਾ ਪ੍ਰਾਣ ਬਹੁਤ ਉਦਾਸ ਹੈ ਸਗੋਂ ਮਰਨ ਦੇ ਦਰਜੇ ਤੀਕ ਹੈ, ਤੁਸੀਂ ਇੱਥੇ ਠਹਿਰੋ ਅਤੇ ਜਾਗਦੇ ਰਹੋ।”

35ਥੋੜ੍ਹੀ ਹੀ ਦੂਰ ਜਾ ਕੇ ਉਹ ਜ਼ਮੀਨ ਉੱਤੇ ਡਿੱਗ ਪਿਆ ਅਤੇ ਪ੍ਰਾਰਥਨਾ ਕੀਤੀ ਕਿ ਜੇ ਸੰਭਵ ਹੋਵੇ ਤਾਂ ਉਹ ਵਕਤ ਉਸ ਤੋਂ ਟਲ ਜਾਵੇ।

36ਉਸ ਨੇ ਕਿਹਾ, “ਅੱਬਾ, ਹੇ ਪਿਤਾ, ਤੁਹਾਡੇ ਲਈ ਸਭ ਕੁਝ ਸੰਭਵ ਹੈ। ਇਹ ਪਿਆਲਾ ਮੇਰੇ ਤੋਂ ਟਲ ਜਾਵੇ। ਫਿਰ ਵੀ ਮੇਰੀ ਨਹੀਂ ਤੁਹਾਡੀ ਮਰਜ਼ੀ ਅਨੁਸਾਰ ਹੋਵੇ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.