37ਤਦ ਯਿਸ਼ੂ ਆਪਣੇ ਚੇਲਿਆਂ ਕੋਲ ਵਾਪਸ ਆਏ ਅਤੇ ਉਹਨਾਂ ਨੂੰ ਸੁੱਤਿਆ ਪਾਇਆ। ਉਸਨੇ ਪਤਰਸ ਨੂੰ ਆਖਿਆ, “ਸ਼ਿਮਓਨ, ਤੂੰ ਸੌ ਰਿਹਾ ਹੈ? ਕੀ ਤੁਸੀਂ ਮੇਰੇ ਨਾਲ ਇੱਕ ਘੜੀ ਵੀ ਨਾ ਜਾਗ ਸਕੇ?
38ਜਾਗਦੇ ਰਹੋ ਅਤੇ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਪਰਤਾਵੇ ਵਿੱਚ ਨਾ ਪਓ। ਆਤਮਾ ਤਾਂ ਤਿਆਰ ਹੈ, ਪਰ ਸਰੀਰ ਕਮਜ਼ੋਰ ਹੈ।”
39ਇੱਕ ਵਾਰ ਫਿਰ ਯਿਸ਼ੂ ਚਲੇ ਗਏ ਅਤੇ ਉਸੇ ਤਰ੍ਹਾਂ ਪ੍ਰਾਰਥਨਾ ਕੀਤੀ।
40ਜਦੋਂ ਉਹ ਵਾਪਸ ਆਏ ਤਾਂ ਫਿਰ ਉਹਨਾਂ ਨੂੰ ਸੁੱਤੇ ਹੋਏ ਵੇਖਿਆ, ਕਿਉਂਕਿ ਉਹਨਾਂ ਦੀਆਂ ਅੱਖਾਂ ਨੀਂਦ ਨਾਲ ਭਰੀਆ ਹੋਈਆ ਸਨ। ਉਹਨਾਂ ਨੂੰ ਸਮਝ ਨਹੀਂ ਸੀ ਆ ਰਿਹਾ ਕਿ ਯਿਸ਼ੂ ਨੂੰ ਕੀ ਜਵਾਬ ਦੇਣ।
41ਤੀਜੀ ਵਾਰ ਵਾਪਸ ਆ ਕੇ, ਯਿਸ਼ੂ ਨੇ ਉਹਨਾਂ ਨੂੰ ਆਖਿਆ, “ਕੀ ਤੁਸੀਂ ਅਜੇ ਤੱਕ ਸੁੱਤੇ ਅਤੇ ਆਰਾਮ ਕਰ ਰਹੇ ਹੋ? ਇਹ ਕਾਫ਼ੀ ਹੈ! ਸਮਾਂ ਆ ਗਿਆ ਹੈ। ਵੇਖੋ, ਉਹ ਸਮਾਂ ਆ ਗਿਆ ਹੈ ਅਤੇ ਮਨੁੱਖ ਦਾ ਪੁੱਤਰ ਪਾਪੀਆਂ ਦੇ ਹੱਥਾਂ ਵਿੱਚ ਫੜਵਾਇਆ ਜਾਂਦਾ ਹੈ।