ਮਾਰਕਸ 14

ਜਦੋਂ ਉਹ ਵਾਪਸ ਆਏ ਤਾਂ ਫਿਰ ਉਹਨਾਂ ਨੂੰ ਸੁੱਤੇ ਹੋਏ ਵੇਖਿਆ, ਕਿਉਂਕਿ ਉਹਨਾਂ ਦੀਆਂ ਅੱਖਾਂ ਨੀਂਦ ਨਾਲ ਭਰੀਆ ਹੋਈਆ ਸਨ। ਉਹਨਾਂ ਨੂੰ ਸਮਝ ਨਹੀਂ ਸੀ ਆ ਰਿਹਾ ਕਿ ਯਿਸ਼ੂ ਨੂੰ ਕੀ ਜਵਾਬ ਦੇਣ।

Mark 14:40 (UKJV) And when he returned, he found them asleep again, (for their eyes were heavy,) neither know they what to answer him.

38ਜਾਗਦੇ ਰਹੋ ਅਤੇ ਪ੍ਰਾਰਥਨਾ ਕਰੋ ਤਾਂ ਜੋ ਤੁਸੀਂ ਪਰਤਾਵੇ ਵਿੱਚ ਨਾ ਪਓ। ਆਤਮਾ ਤਾਂ ਤਿਆਰ ਹੈ, ਪਰ ਸਰੀਰ ਕਮਜ਼ੋਰ ਹੈ।”

39ਇੱਕ ਵਾਰ ਫਿਰ ਯਿਸ਼ੂ ਚਲੇ ਗਏ ਅਤੇ ਉਸੇ ਤਰ੍ਹਾਂ ਪ੍ਰਾਰਥਨਾ ਕੀਤੀ।

40ਜਦੋਂ ਉਹ ਵਾਪਸ ਆਏ ਤਾਂ ਫਿਰ ਉਹਨਾਂ ਨੂੰ ਸੁੱਤੇ ਹੋਏ ਵੇਖਿਆ, ਕਿਉਂਕਿ ਉਹਨਾਂ ਦੀਆਂ ਅੱਖਾਂ ਨੀਂਦ ਨਾਲ ਭਰੀਆ ਹੋਈਆ ਸਨ। ਉਹਨਾਂ ਨੂੰ ਸਮਝ ਨਹੀਂ ਸੀ ਆ ਰਿਹਾ ਕਿ ਯਿਸ਼ੂ ਨੂੰ ਕੀ ਜਵਾਬ ਦੇਣ।

41ਤੀਜੀ ਵਾਰ ਵਾਪਸ ਆ ਕੇ, ਯਿਸ਼ੂ ਨੇ ਉਹਨਾਂ ਨੂੰ ਆਖਿਆ, “ਕੀ ਤੁਸੀਂ ਅਜੇ ਤੱਕ ਸੁੱਤੇ ਅਤੇ ਆਰਾਮ ਕਰ ਰਹੇ ਹੋ? ਇਹ ਕਾਫ਼ੀ ਹੈ! ਸਮਾਂ ਆ ਗਿਆ ਹੈ। ਵੇਖੋ, ਉਹ ਸਮਾਂ ਆ ਗਿਆ ਹੈ ਅਤੇ ਮਨੁੱਖ ਦਾ ਪੁੱਤਰ ਪਾਪੀਆਂ ਦੇ ਹੱਥਾਂ ਵਿੱਚ ਫੜਵਾਇਆ ਜਾਂਦਾ ਹੈ।

42ਉੱਠੋ! ਆਉ ਚੱਲੀਏ! ਵੇਖੋ ਮੇਰਾ ਫੜਵਾਉਣ ਵਾਲਾ ਨੇੜੇ ਆ ਗਿਆ ਹੈ!”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.