ਮਾਰਕਸ 14

ਆਦਮੀਆਂ ਨੇ ਯਿਸ਼ੂ ਨੂੰ ਫੜ੍ਹ ਕੇ ਗਿਰਫ਼ਤਾਰ ਕਰ ਲਿਆ।

Mark 14:46 (UKJV) And they laid their hands on him, and took him.

44ਹੁਣ ਫੜਵਾਉਣ ਵਾਲੇ ਨੇ ਉਹਨਾਂ ਨੂੰ ਇੱਕ ਸੰਕੇਤ ਦਿੱਤਾ ਸੀ: “ਕਿ ਜਿਸ ਆਦਮੀ ਨੂੰ ਮੈਂ ਚੁੰਮਾਂ ਉਸ ਨੂੰ ਫੜ੍ਹ ਲੈਣਾ ਅਤੇ ਉਸ ਨੂੰ ਨਿਗਰਾਨੀ ਹੇਠ ਲੈ ਲੈਣਾ।”

45ਉਸੇ ਵਕਤ ਯਿਸ਼ੂ ਕੋਲ ਗਿਆ ਅਤੇ ਯਹੂਦਾਹ ਨੇ ਕਿਹਾ, “ਗੁਰੂ ਜੀ!” ਅਤੇ ਉਸ ਨੂੰ ਚੁੰਮਿਆ।

46ਆਦਮੀਆਂ ਨੇ ਯਿਸ਼ੂ ਨੂੰ ਫੜ੍ਹ ਕੇ ਗਿਰਫ਼ਤਾਰ ਕਰ ਲਿਆ।

47ਤਾਂ ਨੇੜੇ ਖੜ੍ਹੇ ਲੋਕਾਂ ਵਿੱਚੋਂ ਇੱਕ ਨੇ ਆਪਣੀ ਤਲਵਾਰ ਕੱਢੀ ਅਤੇ ਮਹਾਂ ਜਾਜਕ ਦੇ ਨੌਕਰ ਤੇ ਚਲਾ ਕੇ ਉਸ ਦਾ ਕੰਨ ਵੱਢ ਸੁੱਟਿਆ।

48ਯਿਸ਼ੂ ਨੇ ਉਹਨਾਂ ਨੂੰ ਆਖਿਆ, “ਕੀ ਮੈਂ ਇੱਕ ਰਾਜ ਦਰੋਹੀ ਹਾਂ, ਜੋ ਤੁਸੀਂ ਮੈਨੂੰ ਫੜ੍ਹਨ ਲਈ ਤਲਵਾਰਾਂ ਅਤੇ ਡਾਂਗਾ ਲੈ ਕੇ ਆਏ ਹੋ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.