ਮਾਰਕਸ 14

ਤਦ ਸਾਰੇ ਚੇਲੇ ਯਿਸ਼ੂ ਨੂੰ ਛੱਡ ਕੇ ਭੱਜ ਗਏ।

Mark 14:50 (UKJV) And they all forsook him, and fled.

48ਯਿਸ਼ੂ ਨੇ ਉਹਨਾਂ ਨੂੰ ਆਖਿਆ, “ਕੀ ਮੈਂ ਇੱਕ ਰਾਜ ਦਰੋਹੀ ਹਾਂ, ਜੋ ਤੁਸੀਂ ਮੈਨੂੰ ਫੜ੍ਹਨ ਲਈ ਤਲਵਾਰਾਂ ਅਤੇ ਡਾਂਗਾ ਲੈ ਕੇ ਆਏ ਹੋ?

49ਹਰ ਦਿਨ ਮੈਂ ਤੁਹਾਡੇ ਨਾਲ ਹੈਕਲ ਦੇ ਵਿਹੜੇ ਵਿੱਚ ਉਪਦੇਸ਼ ਦੇ ਰਿਹਾ ਸੀ, ਅਤੇ ਤੁਸੀਂ ਮੈਨੂੰ ਗਿਰਫ਼ਤਾਰ ਨਹੀਂ ਕੀਤਾ? ਪਰ ਪਵਿੱਤਰ ਸ਼ਾਸਤਰ ਦਾ ਪੂਰਾ ਹੋਣਾ ਜ਼ਰੂਰੀ ਹੈ।”

50ਤਦ ਸਾਰੇ ਚੇਲੇ ਯਿਸ਼ੂ ਨੂੰ ਛੱਡ ਕੇ ਭੱਜ ਗਏ।

51ਇੱਕ ਜਵਾਨ ਆਦਮੀ, ਜਿਸਨੇ ਇੱਕ ਮਖਮਲ ਦੀ ਚਾਦਰ ਨੂੰ ਛੱਡ ਕੁਝ ਵੀ ਨਹੀਂ ਪਾਇਆ ਹੋਇਆ ਸੀ ਅਤੇ ਯਿਸ਼ੂ ਦੇ ਮਗਰ ਤੁਰ ਪਿਆ। ਜਦੋਂ ਉਹਨਾਂ ਨੇ ਉਸ ਨੂੰ ਫੜਨਾ ਚਾਹਿਆ,

52ਉਹ ਨੰਗਾ ਹੀ ਭੱਜ ਗਿਆ, ਅਤੇ ਆਪਣੇ ਕੱਪੜੇ ਨੂੰ ਪਿੱਛੇ ਛੱਡ ਗਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.