54ਪਤਰਸ ਕੁਝ ਦੂਰੀ ਤੇ ਯਿਸ਼ੂ ਦੇ ਪਿੱਛੇ-ਪਿੱਛੇ ਚਲਦਾ ਹੋਇਆ, ਮਹਾਂ ਜਾਜਕ ਦੇ ਵਿਹੜੇ ਵਿੱਚ ਆ ਪਹੁੰਚਿਆ। ਉੱਥੇ ਉਹ ਪਹਿਰੇਦਾਰਾਂ ਨਾਲ ਬੈਠ ਕੇ ਅੱਗ ਸੇਕਣ ਲੱਗਾ।
55ਮੁੱਖ ਜਾਜਕਾਂ ਅਤੇ ਸਾਰੀ ਮਹਾਂ ਸਭਾ ਯਿਸ਼ੂ ਨੂੰ ਜਾਨੋਂ ਮਾਰਨ ਲਈ ਉਸ ਦੇ ਵਿਰੁੱਧ ਝੂਠੀ ਗਵਾਹੀ ਲੱਭਦੇ ਸਨ। ਪਰ ਉਹਨਾਂ ਨੂੰ ਕੁਝ ਨਾ ਮਿਲਿਆ।
56ਕਈਆਂ ਨੇ ਉਹ ਦੇ ਵਿਰੁੱਧ ਝੂਠੀ ਗਵਾਹੀ ਦਿੱਤੀ, ਪਰ ਉਹਨਾਂ ਦੇ ਬਿਆਨ ਨਹੀਂ ਮਿਲਦੇ ਸਨ।
57ਤਦ ਕੁਝ ਲੋਕ ਖੜ੍ਹੇ ਹੋ ਗਏ ਅਤੇ ਉਸ ਦੇ ਵਿਰੁੱਧ ਇਹ ਝੂਠੀ ਗਵਾਹੀ ਦਿੱਤੀ:
58“ਅਸੀਂ ਉਸ ਨੂੰ ਇਹ ਕਹਿੰਦੇ ਸੁਣਿਆ, ‘ਮੈਂ ਮਨੁੱਖਾਂ ਦੇ ਹੱਥਾਂ ਨਾਲ ਬਣੀ ਇਸ ਹੈਕਲ ਨੂੰ ਢਾਹ ਦੇਵਾਂਗਾ ਅਤੇ ਤਿੰਨਾਂ ਦਿਨਾਂ ਵਿੱਚ ਇੱਕ ਹੋਰ ਬਣਾਵਾਂਗਾ, ਜਿਹੜਾ ਹੱਥਾਂ ਨਾਲ ਨਹੀਂ ਬਣਾਇਆ ਹੋਵੇਗਾ।’ ”