56ਕਈਆਂ ਨੇ ਉਹ ਦੇ ਵਿਰੁੱਧ ਝੂਠੀ ਗਵਾਹੀ ਦਿੱਤੀ, ਪਰ ਉਹਨਾਂ ਦੇ ਬਿਆਨ ਨਹੀਂ ਮਿਲਦੇ ਸਨ।
57ਤਦ ਕੁਝ ਲੋਕ ਖੜ੍ਹੇ ਹੋ ਗਏ ਅਤੇ ਉਸ ਦੇ ਵਿਰੁੱਧ ਇਹ ਝੂਠੀ ਗਵਾਹੀ ਦਿੱਤੀ:
58“ਅਸੀਂ ਉਸ ਨੂੰ ਇਹ ਕਹਿੰਦੇ ਸੁਣਿਆ, ‘ਮੈਂ ਮਨੁੱਖਾਂ ਦੇ ਹੱਥਾਂ ਨਾਲ ਬਣੀ ਇਸ ਹੈਕਲ ਨੂੰ ਢਾਹ ਦੇਵਾਂਗਾ ਅਤੇ ਤਿੰਨਾਂ ਦਿਨਾਂ ਵਿੱਚ ਇੱਕ ਹੋਰ ਬਣਾਵਾਂਗਾ, ਜਿਹੜਾ ਹੱਥਾਂ ਨਾਲ ਨਹੀਂ ਬਣਾਇਆ ਹੋਵੇਗਾ।’ ”
59ਫਿਰ ਵੀ ਉਹਨਾਂ ਦੀ ਗਵਾਹੀ ਨਹੀਂ ਮਿਲਦੀ ਸੀ।
60ਤਦ ਮਹਾਂ ਜਾਜਕ ਨੇ ਖੜ੍ਹੇ ਹੋ ਕੇ ਉਹਨਾਂ ਦੇ ਸਾਮ੍ਹਣੇ ਯਿਸ਼ੂ ਨੂੰ ਪੁੱਛਿਆ, “ਕੀ ਤੂੰ ਕੁਝ ਜਵਾਬ ਨਹੀਂ ਦਿੰਦਾ? ਇਹ ਤੇਰੇ ਵਿਰੁੱਧ ਕੀ ਗਵਾਹੀ ਦੇ ਰਹੇ ਹਨ?”