4ਉੱਥੇ ਮੌਜੂਦ ਕੁਝ ਲੋਕ ਇੱਕ ਦੂਸਰੇ ਨੂੰ ਗੁੱਸੇ ਨਾਲ ਕਹਿ ਰਹੇ ਸਨ, “ਇਹ ਅਤਰ ਦੀ ਬਰਬਾਦੀ ਕਿਉਂ?
5ਇਹ ਇੱਕ ਸਾਲ ਤੋਂ ਵੱਧ ਦੀ ਮਜ਼ਦੂਰੀ ਦੀ ਕੀਮਤ ਉੱਤੇ ਵੇਚਿਆ ਜਾ ਸਕਦਾ ਸੀ ਅਤੇ ਪੈਸੇ ਗਰੀਬਾਂ ਨੂੰ ਦਿੱਤੇ ਜਾਂਦੇ।” ਅਤੇ ਉਹਨਾਂ ਨੇ ਉਸ ਔਰਤ ਨੂੰ ਸਖ਼ਤੀ ਨਾਲ ਝਿੜਕਿਆ।
6ਯਿਸ਼ੂ ਨੇ ਉਹਨਾਂ ਨੂੰ ਕਿਹਾ, “ਉਸ ਨੂੰ ਇਕੱਲੇ ਰਹਿਣ ਦਿਓ, ਤੁਸੀਂ ਉਸ ਨੂੰ ਕਿਉਂ ਪਰੇਸ਼ਾਨ ਕਰ ਰਹੇ ਹੋ? ਉਸਨੇ ਮੇਰੇ ਲਈ ਇੱਕ ਚੰਗਾ ਕੰਮ ਕੀਤਾ ਹੈ।
7ਗਰੀਬ ਤਾਂ ਤੁਹਾਡੇ ਨਾਲ ਹਮੇਸ਼ਾ ਰਹਿਣਗੇ, ਅਤੇ ਤੁਸੀਂ ਜਦੋਂ ਚਾਹੋ ਉਹਨਾਂ ਦੀ ਸਹਾਇਤਾ ਕਰ ਸਕਦੇ ਹੋ। ਪਰ ਮੈਂ ਤੁਹਾਡੇ ਕੋਲ ਹਮੇਸ਼ਾ ਨਹੀਂ ਰਹਾਂਗਾ।
8ਉਸ ਨੇ ਉਹ ਕੀਤਾ ਜੋ ਉਹ ਕਰ ਸਕਦੀ ਸੀ। ਉਸ ਨੇ ਮੇਰੇ ਸਰੀਰ ਨੂੰ ਦਫ਼ਨਾਉਣ ਦੀ ਤਿਆਰੀ ਕਰਨ ਲਈ ਪਹਿਲਾਂ ਹੀ ਮੇਰੇ ਸਰੀਰ ਤੇ ਅਤਰ ਡੋਲ੍ਹਿਆ ਹੈ।