ਮਾਰਕਸ 14

ਤਦ ਮਹਾਂ ਜਾਜਕ ਨੇ ਖੜ੍ਹੇ ਹੋ ਕੇ ਉਹਨਾਂ ਦੇ ਸਾਮ੍ਹਣੇ ਯਿਸ਼ੂ ਨੂੰ ਪੁੱਛਿਆ, “ਕੀ ਤੂੰ ਕੁਝ ਜਵਾਬ ਨਹੀਂ ਦਿੰਦਾ? ਇਹ ਤੇਰੇ ਵਿਰੁੱਧ ਕੀ ਗਵਾਹੀ ਦੇ ਰਹੇ ਹਨ?”

Mark 14:60 (UKJV) And the high priest stood up in the midst, and asked Jesus, saying, Answer you nothing? what is it which these witness against you?

58“ਅਸੀਂ ਉਸ ਨੂੰ ਇਹ ਕਹਿੰਦੇ ਸੁਣਿਆ, ‘ਮੈਂ ਮਨੁੱਖਾਂ ਦੇ ਹੱਥਾਂ ਨਾਲ ਬਣੀ ਇਸ ਹੈਕਲ ਨੂੰ ਢਾਹ ਦੇਵਾਂਗਾ ਅਤੇ ਤਿੰਨਾਂ ਦਿਨਾਂ ਵਿੱਚ ਇੱਕ ਹੋਰ ਬਣਾਵਾਂਗਾ, ਜਿਹੜਾ ਹੱਥਾਂ ਨਾਲ ਨਹੀਂ ਬਣਾਇਆ ਹੋਵੇਗਾ।’ ”

59ਫਿਰ ਵੀ ਉਹਨਾਂ ਦੀ ਗਵਾਹੀ ਨਹੀਂ ਮਿਲਦੀ ਸੀ।

60ਤਦ ਮਹਾਂ ਜਾਜਕ ਨੇ ਖੜ੍ਹੇ ਹੋ ਕੇ ਉਹਨਾਂ ਦੇ ਸਾਮ੍ਹਣੇ ਯਿਸ਼ੂ ਨੂੰ ਪੁੱਛਿਆ, “ਕੀ ਤੂੰ ਕੁਝ ਜਵਾਬ ਨਹੀਂ ਦਿੰਦਾ? ਇਹ ਤੇਰੇ ਵਿਰੁੱਧ ਕੀ ਗਵਾਹੀ ਦੇ ਰਹੇ ਹਨ?”

61ਪਰ ਯਿਸ਼ੂ ਚੁੱਪ ਹੀ ਰਿਹਾ ਅਤੇ ਕੋਈ ਜਵਾਬ ਨਾ ਦਿੱਤਾ। ਮਹਾਂ ਜਾਜਕ ਨੇ ਉਸ ਨੂੰ ਫਿਰ ਪੁੱਛਿਆ, “ਕੀ ਤੂੰ ਮਸੀਹ, ਪਰਮ ਪ੍ਰਧਾਨ ਦਾ ਪੁੱਤਰ ਹੈਂ?”

62ਯਿਸ਼ੂ ਨੇ ਕਿਹਾ, “ਮੈਂ ਹਾਂ, ਅਤੇ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਰਵਸ਼ਕਤੀਮਾਨ ਦੇ ਸੱਜੇ ਹੱਥ ਬੈਠੇ ਹੋਏ ਅਤੇ ਸਵਰਗ ਦੇ ਬੱਦਲਾਂ ਉੱਤੇ ਆਉਂਦੇ ਹੋਏ ਵੇਖੋਗੇ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.