ਮਾਰਕਸ 14

ਪਰ ਯਿਸ਼ੂ ਚੁੱਪ ਹੀ ਰਿਹਾ ਅਤੇ ਕੋਈ ਜਵਾਬ ਨਾ ਦਿੱਤਾ। ਮਹਾਂ ਜਾਜਕ ਨੇ ਉਸ ਨੂੰ ਫਿਰ ਪੁੱਛਿਆ, “ਕੀ ਤੂੰ ਮਸੀਹ, ਪਰਮ ਪ੍ਰਧਾਨ ਦਾ ਪੁੱਤਰ ਹੈਂ?”

Mark 14:61 (UKJV) But he held his peace, and answered nothing. Again the high priest asked him, and said unto him, Are you the Christ, the Son of the Blessed?

59ਫਿਰ ਵੀ ਉਹਨਾਂ ਦੀ ਗਵਾਹੀ ਨਹੀਂ ਮਿਲਦੀ ਸੀ।

60ਤਦ ਮਹਾਂ ਜਾਜਕ ਨੇ ਖੜ੍ਹੇ ਹੋ ਕੇ ਉਹਨਾਂ ਦੇ ਸਾਮ੍ਹਣੇ ਯਿਸ਼ੂ ਨੂੰ ਪੁੱਛਿਆ, “ਕੀ ਤੂੰ ਕੁਝ ਜਵਾਬ ਨਹੀਂ ਦਿੰਦਾ? ਇਹ ਤੇਰੇ ਵਿਰੁੱਧ ਕੀ ਗਵਾਹੀ ਦੇ ਰਹੇ ਹਨ?”

61ਪਰ ਯਿਸ਼ੂ ਚੁੱਪ ਹੀ ਰਿਹਾ ਅਤੇ ਕੋਈ ਜਵਾਬ ਨਾ ਦਿੱਤਾ। ਮਹਾਂ ਜਾਜਕ ਨੇ ਉਸ ਨੂੰ ਫਿਰ ਪੁੱਛਿਆ, “ਕੀ ਤੂੰ ਮਸੀਹ, ਪਰਮ ਪ੍ਰਧਾਨ ਦਾ ਪੁੱਤਰ ਹੈਂ?”

62ਯਿਸ਼ੂ ਨੇ ਕਿਹਾ, “ਮੈਂ ਹਾਂ, ਅਤੇ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਰਵਸ਼ਕਤੀਮਾਨ ਦੇ ਸੱਜੇ ਹੱਥ ਬੈਠੇ ਹੋਏ ਅਤੇ ਸਵਰਗ ਦੇ ਬੱਦਲਾਂ ਉੱਤੇ ਆਉਂਦੇ ਹੋਏ ਵੇਖੋਗੇ।”

63ਮਹਾਂ ਜਾਜਕ ਨੇ ਆਪਣੇ ਕੱਪੜੇ ਪਾੜੇ। ਉਸ ਨੇ ਪੁੱਛਿਆ, “ਹੁਣ ਸਾਨੂੰ ਹੋਰ ਗਵਾਹਾਂ ਦੀ ਕੀ ਲੋੜ ਹੈ?

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.