ਮਾਰਕਸ 14

ਯਿਸ਼ੂ ਨੇ ਕਿਹਾ, “ਮੈਂ ਹਾਂ, ਅਤੇ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਰਵਸ਼ਕਤੀਮਾਨ ਦੇ ਸੱਜੇ ਹੱਥ ਬੈਠੇ ਹੋਏ ਅਤੇ ਸਵਰਗ ਦੇ ਬੱਦਲਾਂ ਉੱਤੇ ਆਉਂਦੇ ਹੋਏ ਵੇਖੋਗੇ।”

Mark 14:62 (UKJV) And Jesus said, I am: and all of you shall see the Son of man sitting on the right hand of power, and coming in the clouds of heaven.

60ਤਦ ਮਹਾਂ ਜਾਜਕ ਨੇ ਖੜ੍ਹੇ ਹੋ ਕੇ ਉਹਨਾਂ ਦੇ ਸਾਮ੍ਹਣੇ ਯਿਸ਼ੂ ਨੂੰ ਪੁੱਛਿਆ, “ਕੀ ਤੂੰ ਕੁਝ ਜਵਾਬ ਨਹੀਂ ਦਿੰਦਾ? ਇਹ ਤੇਰੇ ਵਿਰੁੱਧ ਕੀ ਗਵਾਹੀ ਦੇ ਰਹੇ ਹਨ?”

61ਪਰ ਯਿਸ਼ੂ ਚੁੱਪ ਹੀ ਰਿਹਾ ਅਤੇ ਕੋਈ ਜਵਾਬ ਨਾ ਦਿੱਤਾ। ਮਹਾਂ ਜਾਜਕ ਨੇ ਉਸ ਨੂੰ ਫਿਰ ਪੁੱਛਿਆ, “ਕੀ ਤੂੰ ਮਸੀਹ, ਪਰਮ ਪ੍ਰਧਾਨ ਦਾ ਪੁੱਤਰ ਹੈਂ?”

62ਯਿਸ਼ੂ ਨੇ ਕਿਹਾ, “ਮੈਂ ਹਾਂ, ਅਤੇ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਰਵਸ਼ਕਤੀਮਾਨ ਦੇ ਸੱਜੇ ਹੱਥ ਬੈਠੇ ਹੋਏ ਅਤੇ ਸਵਰਗ ਦੇ ਬੱਦਲਾਂ ਉੱਤੇ ਆਉਂਦੇ ਹੋਏ ਵੇਖੋਗੇ।”

63ਮਹਾਂ ਜਾਜਕ ਨੇ ਆਪਣੇ ਕੱਪੜੇ ਪਾੜੇ। ਉਸ ਨੇ ਪੁੱਛਿਆ, “ਹੁਣ ਸਾਨੂੰ ਹੋਰ ਗਵਾਹਾਂ ਦੀ ਕੀ ਲੋੜ ਹੈ?

64ਹੁਣ ਤੁਸੀਂ ਇਹ ਨਿੰਦਿਆ ਸੁਣੀ ਹੈ। ਹੁਣ ਤੁਹਾਡਾ ਕੀ ਵਿਚਾਰ ਹੈ?” ਉਹਨਾਂ ਸਾਰਿਆਂ ਨੇ ਉਸ ਨੂੰ ਮੌਤ ਦੀ ਸਜ਼ਾ ਦੇ ਯੋਗ ਮੰਨਿਆ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.