62ਯਿਸ਼ੂ ਨੇ ਕਿਹਾ, “ਮੈਂ ਹਾਂ, ਅਤੇ ਤੁਸੀਂ ਮਨੁੱਖ ਦੇ ਪੁੱਤਰ ਨੂੰ ਸਰਵਸ਼ਕਤੀਮਾਨ ਦੇ ਸੱਜੇ ਹੱਥ ਬੈਠੇ ਹੋਏ ਅਤੇ ਸਵਰਗ ਦੇ ਬੱਦਲਾਂ ਉੱਤੇ ਆਉਂਦੇ ਹੋਏ ਵੇਖੋਗੇ।”
63ਮਹਾਂ ਜਾਜਕ ਨੇ ਆਪਣੇ ਕੱਪੜੇ ਪਾੜੇ। ਉਸ ਨੇ ਪੁੱਛਿਆ, “ਹੁਣ ਸਾਨੂੰ ਹੋਰ ਗਵਾਹਾਂ ਦੀ ਕੀ ਲੋੜ ਹੈ?
64ਹੁਣ ਤੁਸੀਂ ਇਹ ਨਿੰਦਿਆ ਸੁਣੀ ਹੈ। ਹੁਣ ਤੁਹਾਡਾ ਕੀ ਵਿਚਾਰ ਹੈ?” ਉਹਨਾਂ ਸਾਰਿਆਂ ਨੇ ਉਸ ਨੂੰ ਮੌਤ ਦੀ ਸਜ਼ਾ ਦੇ ਯੋਗ ਮੰਨਿਆ।
65ਫੇਰ ਕੁਝ ਉਸ ਉੱਤੇ ਥੁੱਕਣ ਲੱਗੇ; ਉਹਨਾਂ ਨੇ ਯਿਸ਼ੂ ਦੀਆਂਂ ਅੱਖਾਂ ਤੇ ਕੱਪੜਾ ਬੰਨ੍ਹ ਦਿੱਤਾ ਅਤੇ ਉਸ ਨੂੰ ਮੁੱਕੇ ਮਾਰ ਕੇ ਆਖਿਆ, “ਭਵਿੱਖਬਾਣੀ ਕਰ!” ਅਤੇ ਪਹਿਰੇਦਾਰਾਂ ਨੇ ਉਸ ਨੂੰ ਫੜ ਲਿਆ ਅਤੇ ਕੁੱਟਿਆ।
66ਉਸ ਸਮੇਂ ਜਦੋਂ ਪਤਰਸ ਵਿਹੜੇ ਦੇ ਹੇਠਾਂ ਸੀ, ਮਹਾਂ ਜਾਜਕ ਦੀ ਇੱਕ ਦਾਸੀ ਲੜਕੀ ਆ ਗਈ।