ਮਾਰਕਸ 14

ਫੇਰ ਕੁਝ ਉਸ ਉੱਤੇ ਥੁੱਕਣ ਲੱਗੇ; ਉਹਨਾਂ ਨੇ ਯਿਸ਼ੂ ਦੀਆਂਂ ਅੱਖਾਂ ਤੇ ਕੱਪੜਾ ਬੰਨ੍ਹ ਦਿੱਤਾ ਅਤੇ ਉਸ ਨੂੰ ਮੁੱਕੇ ਮਾਰ ਕੇ ਆਖਿਆ, “ਭਵਿੱਖਬਾਣੀ ਕਰ!” ਅਤੇ ਪਹਿਰੇਦਾਰਾਂ ਨੇ ਉਸ ਨੂੰ ਫੜ ਲਿਆ ਅਤੇ ਕੁੱਟਿਆ।

Mark 14:65 (UKJV) And some began to spit on him, and to cover his face, and to buffet him, and to say unto him, Prophesy: and the servants did strike him with the palms of their hands.

63ਮਹਾਂ ਜਾਜਕ ਨੇ ਆਪਣੇ ਕੱਪੜੇ ਪਾੜੇ। ਉਸ ਨੇ ਪੁੱਛਿਆ, “ਹੁਣ ਸਾਨੂੰ ਹੋਰ ਗਵਾਹਾਂ ਦੀ ਕੀ ਲੋੜ ਹੈ?

64ਹੁਣ ਤੁਸੀਂ ਇਹ ਨਿੰਦਿਆ ਸੁਣੀ ਹੈ। ਹੁਣ ਤੁਹਾਡਾ ਕੀ ਵਿਚਾਰ ਹੈ?” ਉਹਨਾਂ ਸਾਰਿਆਂ ਨੇ ਉਸ ਨੂੰ ਮੌਤ ਦੀ ਸਜ਼ਾ ਦੇ ਯੋਗ ਮੰਨਿਆ।

65ਫੇਰ ਕੁਝ ਉਸ ਉੱਤੇ ਥੁੱਕਣ ਲੱਗੇ; ਉਹਨਾਂ ਨੇ ਯਿਸ਼ੂ ਦੀਆਂਂ ਅੱਖਾਂ ਤੇ ਕੱਪੜਾ ਬੰਨ੍ਹ ਦਿੱਤਾ ਅਤੇ ਉਸ ਨੂੰ ਮੁੱਕੇ ਮਾਰ ਕੇ ਆਖਿਆ, “ਭਵਿੱਖਬਾਣੀ ਕਰ!” ਅਤੇ ਪਹਿਰੇਦਾਰਾਂ ਨੇ ਉਸ ਨੂੰ ਫੜ ਲਿਆ ਅਤੇ ਕੁੱਟਿਆ।

66ਉਸ ਸਮੇਂ ਜਦੋਂ ਪਤਰਸ ਵਿਹੜੇ ਦੇ ਹੇਠਾਂ ਸੀ, ਮਹਾਂ ਜਾਜਕ ਦੀ ਇੱਕ ਦਾਸੀ ਲੜਕੀ ਆ ਗਈ।

67ਜਦੋਂ ਉਸ ਨੇ ਪਤਰਸ ਨੂੰ ਅੱਗ ਸੇਕਦਿਆਂ ਵੇਖਿਆ, ਤਾਂ ਉਸ ਨੇ ਉਸ ਵੱਲ ਨਜ਼ਦੀਕੀ ਨਾਲ ਵੇਖਿਆ। ਉਸ ਨੇ ਕਿਹਾ, “ਤੂੰ ਵੀ ਉਸ ਨਾਜ਼ਰੇਥ ਵਾਸੀ ਯਿਸ਼ੂ ਨਾਲ ਸੀ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.