ਮਾਰਕਸ 14

ਜਦੋਂ ਨੌਕਰ ਕੁੜੀ ਨੇ ਉਸ ਨੂੰ ਉੱਥੇ ਵੇਖਿਆ ਤਾਂ ਉਸ ਨੇ ਦੁਬਾਰਾ ਖੜ੍ਹੇ ਲੋਕਾਂ ਨੂੰ ਕਿਹਾ, “ਇਹ ਵਿਅਕਤੀ ਵੀ ਉਹਨਾਂ ਵਿੱਚੋਂ ਇੱਕ ਹੈ।”

Mark 14:69 (UKJV) And a maid saw him again, and began to say to them that stood by, This is one of them.

67ਜਦੋਂ ਉਸ ਨੇ ਪਤਰਸ ਨੂੰ ਅੱਗ ਸੇਕਦਿਆਂ ਵੇਖਿਆ, ਤਾਂ ਉਸ ਨੇ ਉਸ ਵੱਲ ਨਜ਼ਦੀਕੀ ਨਾਲ ਵੇਖਿਆ। ਉਸ ਨੇ ਕਿਹਾ, “ਤੂੰ ਵੀ ਉਸ ਨਾਜ਼ਰੇਥ ਵਾਸੀ ਯਿਸ਼ੂ ਨਾਲ ਸੀ।”

68ਪਰ ਉਸ ਨੇ ਇਸ ਤੋਂ ਇਨਕਾਰ ਕੀਤਾ। “ਮੈਂ ਨਹੀਂ ਜਾਣਦਾ ਜਾਂ ਸਮਝ ਨਹੀਂ ਰਿਹਾ ਕਿ ਤੂੰ ਕਿਸ ਬਾਰੇ ਗੱਲ ਕਰ ਰਹੀ ਹੈ,” ਅਤੇ ਉਹ ਬੂਹੇ ਵੱਲ ਚਲਾ ਗਿਆ।

69ਜਦੋਂ ਨੌਕਰ ਕੁੜੀ ਨੇ ਉਸ ਨੂੰ ਉੱਥੇ ਵੇਖਿਆ ਤਾਂ ਉਸ ਨੇ ਦੁਬਾਰਾ ਖੜ੍ਹੇ ਲੋਕਾਂ ਨੂੰ ਕਿਹਾ, “ਇਹ ਵਿਅਕਤੀ ਵੀ ਉਹਨਾਂ ਵਿੱਚੋਂ ਇੱਕ ਹੈ।”

70ਦੁਬਾਰਾ ਉਸ ਨੇ ਇਸ ਤੋਂ ਇਨਕਾਰ ਕੀਤਾ। ਥੋੜ੍ਹੀ ਦੇਰ ਬਾਅਦ, ਜਿਹੜੇ ਲੋਕ ਖੜ੍ਹੇ ਸਨ ਉਹਨਾਂ ਨੇ ਪਤਰਸ ਨੂੰ ਕਿਹਾ, “ਸੱਚ-ਮੁੱਚ ਤੂੰ ਉਹਨਾਂ ਵਿੱਚੋਂ ਇੱਕ ਹੋ, ਕਿਉਂਕਿ ਤੂੰ ਵੀ ਗਲੀਲੀ ਵਾਸੀ ਹੈ।”

71ਪਤਰਸ ਸ਼ਰਾਪਾਂ ਨੂੰ ਬੁਲਾਉਂਦਾ ਹੋਇਆ ਉਹਨਾਂ ਅੱਗੇ ਸੋਂਹਾ ਖਾਂਦਾ ਹੈ ਕਿ, “ਮੈਂ ਇਸ ਮਨੁੱਖ ਨੂੰ ਨਹੀਂ ਜਾਣਦਾ ਜਿਸ ਬਾਰੇ ਤੁਸੀਂ ਗੱਲ ਕਰ ਰਹੇ ਹੋ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.