ਮਾਰਕਸ 14

ਗਰੀਬ ਤਾਂ ਤੁਹਾਡੇ ਨਾਲ ਹਮੇਸ਼ਾ ਰਹਿਣਗੇ, ਅਤੇ ਤੁਸੀਂ ਜਦੋਂ ਚਾਹੋ ਉਹਨਾਂ ਦੀ ਸਹਾਇਤਾ ਕਰ ਸਕਦੇ ਹੋ। ਪਰ ਮੈਂ ਤੁਹਾਡੇ ਕੋਲ ਹਮੇਸ਼ਾ ਨਹੀਂ ਰਹਾਂਗਾ।

Mark 14:7 (UKJV) For all of you have the poor with you always, and whenever all of you will all of you may do them good: but me all of you have not always.

5ਇਹ ਇੱਕ ਸਾਲ ਤੋਂ ਵੱਧ ਦੀ ਮਜ਼ਦੂਰੀ ਦੀ ਕੀਮਤ ਉੱਤੇ ਵੇਚਿਆ ਜਾ ਸਕਦਾ ਸੀ ਅਤੇ ਪੈਸੇ ਗਰੀਬਾਂ ਨੂੰ ਦਿੱਤੇ ਜਾਂਦੇ।” ਅਤੇ ਉਹਨਾਂ ਨੇ ਉਸ ਔਰਤ ਨੂੰ ਸਖ਼ਤੀ ਨਾਲ ਝਿੜਕਿਆ।

6ਯਿਸ਼ੂ ਨੇ ਉਹਨਾਂ ਨੂੰ ਕਿਹਾ, “ਉਸ ਨੂੰ ਇਕੱਲੇ ਰਹਿਣ ਦਿਓ, ਤੁਸੀਂ ਉਸ ਨੂੰ ਕਿਉਂ ਪਰੇਸ਼ਾਨ ਕਰ ਰਹੇ ਹੋ? ਉਸਨੇ ਮੇਰੇ ਲਈ ਇੱਕ ਚੰਗਾ ਕੰਮ ਕੀਤਾ ਹੈ।

7ਗਰੀਬ ਤਾਂ ਤੁਹਾਡੇ ਨਾਲ ਹਮੇਸ਼ਾ ਰਹਿਣਗੇ, ਅਤੇ ਤੁਸੀਂ ਜਦੋਂ ਚਾਹੋ ਉਹਨਾਂ ਦੀ ਸਹਾਇਤਾ ਕਰ ਸਕਦੇ ਹੋ। ਪਰ ਮੈਂ ਤੁਹਾਡੇ ਕੋਲ ਹਮੇਸ਼ਾ ਨਹੀਂ ਰਹਾਂਗਾ।

8ਉਸ ਨੇ ਉਹ ਕੀਤਾ ਜੋ ਉਹ ਕਰ ਸਕਦੀ ਸੀ। ਉਸ ਨੇ ਮੇਰੇ ਸਰੀਰ ਨੂੰ ਦਫ਼ਨਾਉਣ ਦੀ ਤਿਆਰੀ ਕਰਨ ਲਈ ਪਹਿਲਾਂ ਹੀ ਮੇਰੇ ਸਰੀਰ ਤੇ ਅਤਰ ਡੋਲ੍ਹਿਆ ਹੈ।

9ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਜਿੱਥੇ ਵੀ ਖੁਸ਼ਖ਼ਬਰੀ ਦਾ ਪ੍ਰਚਾਰ ਦੁਨੀਆਂ ਭਰ ਵਿੱਚ ਕੀਤਾ ਜਾਵੇਗਾ, ਉਸ ਦੀ ਯਾਦ ਵਿੱਚ ਉਸ ਨੇ ਜੋ ਕੁਝ ਵੀ ਕੀਤਾ ਉਹ ਵੀ ਦੱਸਿਆ ਜਾਵੇਗਾ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.