6ਯਿਸ਼ੂ ਨੇ ਉਹਨਾਂ ਨੂੰ ਕਿਹਾ, “ਉਸ ਨੂੰ ਇਕੱਲੇ ਰਹਿਣ ਦਿਓ, ਤੁਸੀਂ ਉਸ ਨੂੰ ਕਿਉਂ ਪਰੇਸ਼ਾਨ ਕਰ ਰਹੇ ਹੋ? ਉਸਨੇ ਮੇਰੇ ਲਈ ਇੱਕ ਚੰਗਾ ਕੰਮ ਕੀਤਾ ਹੈ।
7ਗਰੀਬ ਤਾਂ ਤੁਹਾਡੇ ਨਾਲ ਹਮੇਸ਼ਾ ਰਹਿਣਗੇ, ਅਤੇ ਤੁਸੀਂ ਜਦੋਂ ਚਾਹੋ ਉਹਨਾਂ ਦੀ ਸਹਾਇਤਾ ਕਰ ਸਕਦੇ ਹੋ। ਪਰ ਮੈਂ ਤੁਹਾਡੇ ਕੋਲ ਹਮੇਸ਼ਾ ਨਹੀਂ ਰਹਾਂਗਾ।
8ਉਸ ਨੇ ਉਹ ਕੀਤਾ ਜੋ ਉਹ ਕਰ ਸਕਦੀ ਸੀ। ਉਸ ਨੇ ਮੇਰੇ ਸਰੀਰ ਨੂੰ ਦਫ਼ਨਾਉਣ ਦੀ ਤਿਆਰੀ ਕਰਨ ਲਈ ਪਹਿਲਾਂ ਹੀ ਮੇਰੇ ਸਰੀਰ ਤੇ ਅਤਰ ਡੋਲ੍ਹਿਆ ਹੈ।
9ਮੈਂ ਤੁਹਾਨੂੰ ਸੱਚ ਦੱਸਦਾ ਹਾਂ, ਜਿੱਥੇ ਵੀ ਖੁਸ਼ਖ਼ਬਰੀ ਦਾ ਪ੍ਰਚਾਰ ਦੁਨੀਆਂ ਭਰ ਵਿੱਚ ਕੀਤਾ ਜਾਵੇਗਾ, ਉਸ ਦੀ ਯਾਦ ਵਿੱਚ ਉਸ ਨੇ ਜੋ ਕੁਝ ਵੀ ਕੀਤਾ ਉਹ ਵੀ ਦੱਸਿਆ ਜਾਵੇਗਾ।”
10ਤਦ ਬਾਰ੍ਹਾਂ ਚੇਲਿਆਂ ਵਿੱਚੋਂ ਇੱਕ, ਇਸਕਾਰਿਯੋਤ ਵਾਸੀ ਯਹੂਦਾਹ ਯਿਸ਼ੂ ਨੂੰ ਉਹਨਾਂ ਦੇ ਹਵਾਲੇ ਕਰਨ ਲਈ ਮੁੱਖ ਜਾਜਕਾਂ ਕੋਲ ਗਿਆ।