ਮਾਰਕਸ 15

ਪਿਲਾਤੁਸ ਨੇ ਪੁੱਛਿਆ, “ਕਿਉਂ? ਉਸ ਨੇ ਕਿਹੜਾ ਜੁਰਮ ਕੀਤਾ ਹੈ?” ਪਰ ਉਹਨਾਂ ਨੇ ਹੋਰ ਵੀ ਉੱਚੀ ਆਵਾਜ਼ ਵਿੱਚ ਕਿਹਾ, “ਇਸ ਨੂੰ ਸਲੀਬ ਤੇ ਚੜ੍ਹਾ ਦਿਓ!”

Mark 15:14 (UKJV) Then Pilate said unto them, Why, what evil has he done? And they cried out the more exceedingly, Crucify him.

12ਪਿਲਾਤੁਸ ਨੇ ਉਹਨਾਂ ਨੂੰ ਪੁੱਛਿਆ, “ਫਿਰ ਮੈਂ ਉਸ ਨਾਲ ਕੀ ਕਰਾਂ ਜਿਸ ਨੂੰ ਤੁਸੀਂ ਯਹੂਦੀਆਂ ਦਾ ਰਾਜਾ ਕਹਿੰਦੇ ਹੋ?”

13ਉਹ ਚੀਖ ਕੇ ਬੋਲੇ, “ਉਸ ਨੂੰ ਸਲੀਬ ਦਿਓ!”

14ਪਿਲਾਤੁਸ ਨੇ ਪੁੱਛਿਆ, “ਕਿਉਂ? ਉਸ ਨੇ ਕਿਹੜਾ ਜੁਰਮ ਕੀਤਾ ਹੈ?” ਪਰ ਉਹਨਾਂ ਨੇ ਹੋਰ ਵੀ ਉੱਚੀ ਆਵਾਜ਼ ਵਿੱਚ ਕਿਹਾ, “ਇਸ ਨੂੰ ਸਲੀਬ ਤੇ ਚੜ੍ਹਾ ਦਿਓ!”

15ਭੀੜ ਨੂੰ ਸੰਤੁਸ਼ਟ ਕਰਨ ਲਈ, ਪਿਲਾਤੁਸ ਨੇ ਬਾਰ-ਅੱਬਾਸ ਨੂੰ ਛੱਡ ਦਿੱਤਾ। ਅਤੇ ਯਿਸ਼ੂ ਨੂੰ ਕੋਰੜੇ ਮਾਰ ਕੇ ਸਲੀਬ ਉੱਤੇ ਚੜ੍ਹਾਉਣ ਲਈ ਉਹਨਾਂ ਦੇ ਹੱਥਾਂ ਵਿੱਚ ਦੇ ਦਿੱਤਾ।

16ਸਿਪਾਹੀ ਯਿਸ਼ੂ ਨੂੰ ਮਹਿਲ ਦੇ ਵਿਹੜੇ ਵਿੱਚ ਲੈ ਗਏ ਅਤੇ ਸਿਪਾਹੀਆਂ ਦੇ ਸਾਰੇ ਸਮੂਹ ਨੂੰ ਇਕੱਠੀਆਂ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.