14ਪਿਲਾਤੁਸ ਨੇ ਪੁੱਛਿਆ, “ਕਿਉਂ? ਉਸ ਨੇ ਕਿਹੜਾ ਜੁਰਮ ਕੀਤਾ ਹੈ?” ਪਰ ਉਹਨਾਂ ਨੇ ਹੋਰ ਵੀ ਉੱਚੀ ਆਵਾਜ਼ ਵਿੱਚ ਕਿਹਾ, “ਇਸ ਨੂੰ ਸਲੀਬ ਤੇ ਚੜ੍ਹਾ ਦਿਓ!”
15ਭੀੜ ਨੂੰ ਸੰਤੁਸ਼ਟ ਕਰਨ ਲਈ, ਪਿਲਾਤੁਸ ਨੇ ਬਾਰ-ਅੱਬਾਸ ਨੂੰ ਛੱਡ ਦਿੱਤਾ। ਅਤੇ ਯਿਸ਼ੂ ਨੂੰ ਕੋਰੜੇ ਮਾਰ ਕੇ ਸਲੀਬ ਉੱਤੇ ਚੜ੍ਹਾਉਣ ਲਈ ਉਹਨਾਂ ਦੇ ਹੱਥਾਂ ਵਿੱਚ ਦੇ ਦਿੱਤਾ।
16ਸਿਪਾਹੀ ਯਿਸ਼ੂ ਨੂੰ ਮਹਿਲ ਦੇ ਵਿਹੜੇ ਵਿੱਚ ਲੈ ਗਏ ਅਤੇ ਸਿਪਾਹੀਆਂ ਦੇ ਸਾਰੇ ਸਮੂਹ ਨੂੰ ਇਕੱਠੀਆਂ ਕੀਤਾ।
17ਉਹਨਾਂ ਨੇ ਉਸ ਨੂੰ ਬੈਂਗਣੀ ਚੋਲਾ ਪਹਿਨਾਇਆ, ਫਿਰ ਕੰਡਿਆਂ ਦਾ ਤਾਜ ਬਣਾਇਆ ਅਤੇ ਉਸ ਨੂੰ ਪਾਇਆ।
18ਅਤੇ ਉਹ ਉਸ ਨੂੰ ਪੁਕਾਰਣ ਲੱਗੇ, “ਯਹੂਦੀਆਂ ਦੇ ਪਾਤਸ਼ਾਹ, ਨਮਸਕਾਰ!”