16ਸਿਪਾਹੀ ਯਿਸ਼ੂ ਨੂੰ ਮਹਿਲ ਦੇ ਵਿਹੜੇ ਵਿੱਚ ਲੈ ਗਏ ਅਤੇ ਸਿਪਾਹੀਆਂ ਦੇ ਸਾਰੇ ਸਮੂਹ ਨੂੰ ਇਕੱਠੀਆਂ ਕੀਤਾ।
17ਉਹਨਾਂ ਨੇ ਉਸ ਨੂੰ ਬੈਂਗਣੀ ਚੋਲਾ ਪਹਿਨਾਇਆ, ਫਿਰ ਕੰਡਿਆਂ ਦਾ ਤਾਜ ਬਣਾਇਆ ਅਤੇ ਉਸ ਨੂੰ ਪਾਇਆ।
18ਅਤੇ ਉਹ ਉਸ ਨੂੰ ਪੁਕਾਰਣ ਲੱਗੇ, “ਯਹੂਦੀਆਂ ਦੇ ਪਾਤਸ਼ਾਹ, ਨਮਸਕਾਰ!”
19ਫੇਰ ਉਹਨਾਂ ਨੇ ਇੱਕ ਲਾਠੀ ਨਾਲ ਉਸ ਦੇ ਸਿਰ ਤੇ ਵਾਰ ਕੀਤਾ ਅਤੇ ਉਸ ਉੱਤੇ ਥੁੱਕਿਆ। ਆਪਣੇ ਗੋਡਿਆਂ ਤੇ ਡਿੱਗ ਕੇ ਉਹਨਾਂ ਨੇ ਯਿਸ਼ੂ ਨੂੰ ਸ਼ਰਧਾ ਦਿੱਤੀ।
20ਅਤੇ ਜਦੋਂ ਉਹਨਾਂ ਨੇ ਯਿਸ਼ੂ ਦਾ ਮਜ਼ਾਕ ਉਡਾਇਆ, ਤਦ ਉਹਨਾਂ ਨੇ ਜਾਮਨੀ ਚੋਗਾ ਉਤਾਰ ਲਿਆ ਅਤੇ ਉਸਦੇ ਕੱਪੜੇ ਉਸਨੂੰ ਪਹਿਨਾ ਦਿੱਤੇ। ਤਦ ਉਹ ਯਿਸ਼ੂ ਨੂੰ ਸਲੀਬ ਉੱਤੇ ਚੜ੍ਹਾਉਣ ਲਈ ਬਾਹਰ ਲੈ ਗਏ।