ਮਾਰਕਸ 15

ਪਿਲਾਤੁਸ ਨੇ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਰਾਜਾ ਹੈ?” ਯਿਸ਼ੂ ਨੇ ਜਵਾਬ ਦਿੱਤਾ, “ਤੁਸੀਂ ਇਹ ਕਿਹਾ ਹੈ।”

Mark 15:2 (UKJV) And Pilate asked him, Are you the King of the Jews? And he answering said unto them, You says it.

1ਤੜਕੇ ਸਵੇਰੇ, ਮੁੱਖ ਜਾਜਕਾਂ, ਬਜ਼ੁਰਗਾਂ, ਨੇਮ ਦੇ ਉਪਦੇਸ਼ਕਾਂ ਅਤੇ ਪੂਰੀ ਮਹਾਂ ਸਭਾ ਨੇ ਆਪਣੀ ਯੋਜਨਾ ਬਣਾਈ। ਇਸ ਲਈ ਉਹਨਾਂ ਨੇ ਯਿਸ਼ੂ ਨੂੰ ਬੰਨ੍ਹਿਆ ਅਤੇ ਉਹਨਾਂ ਨੂੰ ਲੈ ਗਏ ਅਤੇ ਪਿਲਾਤੁਸ ਦੇ ਹਵਾਲੇ ਕਰ ਦਿੱਤਾ।

2ਪਿਲਾਤੁਸ ਨੇ ਪੁੱਛਿਆ, “ਕੀ ਤੂੰ ਯਹੂਦੀਆਂ ਦਾ ਰਾਜਾ ਹੈ?” ਯਿਸ਼ੂ ਨੇ ਜਵਾਬ ਦਿੱਤਾ, “ਤੁਸੀਂ ਇਹ ਕਿਹਾ ਹੈ।”

3ਮੁੱਖ ਜਾਜਕਾਂ ਨੇ ਯਿਸ਼ੂ ਉੱਤੇ ਬਹੁਤ ਸਾਰੀਆਂ ਚੀਜ਼ਾਂ ਦਾ ਦੋਸ਼ ਲਗਾਇਆ।

4ਤਾਂ ਪਿਲਾਤੁਸ ਨੇ ਯਿਸ਼ੂ ਤੋਂ ਫਿਰ ਪੁੱਛਿਆ, “ਤੂੰ ਕੁਝ ਜਵਾਬ ਨਹੀਂ ਦਿੰਦਾ? ਵੇਖੋ ਕਿ ਉਹ ਕਿੰਨੀਆਂ ਗੱਲਾਂ ਦਾ ਤੁਹਾਡੇ ਉੱਤੇ ਦੋਸ਼ ਲਾ ਰਹੇ ਹਨ।”

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.