ਮਾਰਕਸ 15

ਇਸੇ ਤਰ੍ਹਾਂ ਮੁੱਖ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਆਪਸ ਵਿੱਚ ਉਸ ਦਾ ਮਜ਼ਾਕ ਉਡਾਇਆ। ਉਹਨਾਂ ਨੇ ਕਿਹਾ, “ਉਸ ਨੇ ਹੋਰਨਾ ਨੂੰ ਬਚਾਇਆ, ਪਰ ਉਹ ਆਪਣੇ ਆਪ ਨੂੰ ਨਹੀਂ ਬਚਾ ਸਕਦਾ!

Mark 15:31 (UKJV) Likewise also the chief priests mocking said among themselves with the scribes, He saved others; himself he cannot save.

29ਜਿਹੜੇ ਉੱਥੋਂ ਲੰਘ ਰਹੇ ਸਨ, ਆਪਣਾ ਸਿਰ ਹਿਲਾਉਂਦੇ ਅਤੇ ਉਸ ਦਾ ਅਪਮਾਨ ਕਰਕੇ ਕਹਿੰਦੇ ਸਨ, “ਓਹ! ਹੈਕਲ ਨੂੰ ਢਾਹ ਕੇ ਅਤੇ ਉਸ ਨੂੰ ਤਿੰਨ ਦਿਨਾਂ ਵਿੱਚ ਦੁਬਾਰਾ ਬਣਾਉਣ ਵਾਲੇ,

30ਸਲੀਬ ਤੋਂ ਹੇਠਾਂ ਆ ਅਤੇ ਆਪਣੇ ਆਪ ਨੂੰ ਬਚਾ ਲੈ!”

31ਇਸੇ ਤਰ੍ਹਾਂ ਮੁੱਖ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਆਪਸ ਵਿੱਚ ਉਸ ਦਾ ਮਜ਼ਾਕ ਉਡਾਇਆ। ਉਹਨਾਂ ਨੇ ਕਿਹਾ, “ਉਸ ਨੇ ਹੋਰਨਾ ਨੂੰ ਬਚਾਇਆ, ਪਰ ਉਹ ਆਪਣੇ ਆਪ ਨੂੰ ਨਹੀਂ ਬਚਾ ਸਕਦਾ!

32ਇਹ ਮਸੀਹ, ਇਸਰਾਏਲ ਦਾ ਰਾਜਾ, ਹੁਣ ਸਲੀਬ ਤੋਂ ਹੇਠਾਂ ਆਵੇ ਤਾਂ ਜੋ ਅਸੀਂ ਵੇਖੀਏ ਅਤੇ ਵਿਸ਼ਵਾਸ ਕਰੀਏ।” ਉਸ ਦੇ ਨਾਲ ਜਿਹੜੇ ਸਲੀਬ ਦਿੱਤੇ ਗਏ ਉਹਨਾਂ ਨੇ ਵੀ ਉਸਨੂੰ ਤਾਅਨੇ ਮਾਰੇ ਅਤੇ ਅਪਮਾਨ ਕੀਤਾ।

33ਦੁਪਹਿਰ ਤਿੰਨ ਵਜੇ ਤੱਕ ਸਾਰੇ ਦੇਸ਼ ਤੇ ਹਨੇਰਾ ਛਾਇਆ ਰਿਹਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.