31ਇਸੇ ਤਰ੍ਹਾਂ ਮੁੱਖ ਜਾਜਕਾਂ ਅਤੇ ਨੇਮ ਦੇ ਉਪਦੇਸ਼ਕਾਂ ਨੇ ਆਪਸ ਵਿੱਚ ਉਸ ਦਾ ਮਜ਼ਾਕ ਉਡਾਇਆ। ਉਹਨਾਂ ਨੇ ਕਿਹਾ, “ਉਸ ਨੇ ਹੋਰਨਾ ਨੂੰ ਬਚਾਇਆ, ਪਰ ਉਹ ਆਪਣੇ ਆਪ ਨੂੰ ਨਹੀਂ ਬਚਾ ਸਕਦਾ!
32ਇਹ ਮਸੀਹ, ਇਸਰਾਏਲ ਦਾ ਰਾਜਾ, ਹੁਣ ਸਲੀਬ ਤੋਂ ਹੇਠਾਂ ਆਵੇ ਤਾਂ ਜੋ ਅਸੀਂ ਵੇਖੀਏ ਅਤੇ ਵਿਸ਼ਵਾਸ ਕਰੀਏ।” ਉਸ ਦੇ ਨਾਲ ਜਿਹੜੇ ਸਲੀਬ ਦਿੱਤੇ ਗਏ ਉਹਨਾਂ ਨੇ ਵੀ ਉਸਨੂੰ ਤਾਅਨੇ ਮਾਰੇ ਅਤੇ ਅਪਮਾਨ ਕੀਤਾ।
33ਦੁਪਹਿਰ ਤਿੰਨ ਵਜੇ ਤੱਕ ਸਾਰੇ ਦੇਸ਼ ਤੇ ਹਨੇਰਾ ਛਾਇਆ ਰਿਹਾ।
34ਅਤੇ ਦੁਪਹਿਰ ਦੇ ਤਿੰਨ ਵਜੇ ਯਿਸ਼ੂ ਨੇ ਉੱਚੀ ਆਵਾਜ਼ ਵਿੱਚ ਪੁਕਾਰਿਆ, “ਏਲੋਈ, ਏਲੋਈ, ਲਮਾ ਸਬ਼ਖਥਾਨੀ?” ਜਿਸਦਾ ਅਰਥ ਹੈ, “ਹੇ ਮੇਰੇ ਪਰਮੇਸ਼ਵਰ, ਹੇ ਮੇਰੇ ਪਰਮੇਸ਼ਵਰ, ਤੂੰ ਮੈਨੂੰ ਕਿਉਂ ਛੱਡ ਦਿੱਤਾ?”
35ਜਦੋਂ ਨੇੜੇ ਖੜ੍ਹੇ ਕੁਝ ਲੋਕਾਂ ਨੇ ਇਹ ਸੁਣਿਆ, ਤੇ ਉਹ ਬੋਲੇ, “ਸੁਣੋ, ਉਹ ਏਲੀਯਾਹ ਨੂੰ ਬੁਲਾ ਰਿਹਾ ਹੈ।”