ਮਾਰਕਸ 15

ਕਿਸੇ ਨੇ ਦੌੜ ਕੇ ਸਪੰਜ ਨੂੰ ਦਾਖ ਦੇ ਸਿਰਕੇ ਨਾਲ ਭਰਿਆ, ਇਸ ਨੂੰ ਇੱਕ ਸੋਟੀ ਨਾਲ ਬੰਨ੍ਹ ਕੇ ਅਤੇ ਯਿਸ਼ੂ ਨੂੰ ਚੂਸਣ ਲਈ ਦਿੱਤਾ ਅਤੇ ਆਖਿਆ, “ਹੁਣ ਉਸ ਨੂੰ ਇਕੱਲਾ ਛੱਡ ਦਿਓ। ਆਓ ਵੇਖੀਏ ਕਿ ਏਲੀਯਾਹ ਉਸ ਨੂੰ ਹੇਠਾਂ ਉਤਾਰਨ ਨੂੰ ਆਉਂਦਾ ਹੈ।”

Mark 15:36 (UKJV) And one ran and filled a sponge full of vinegar, and put it on a reed, and gave him to drink, saying, Let alone; let us see whether Elijah will come to take him down.

34ਅਤੇ ਦੁਪਹਿਰ ਦੇ ਤਿੰਨ ਵਜੇ ਯਿਸ਼ੂ ਨੇ ਉੱਚੀ ਆਵਾਜ਼ ਵਿੱਚ ਪੁਕਾਰਿਆ, “ਏਲੋਈ, ਏਲੋਈ, ਲਮਾ ਸਬ਼ਖਥਾਨੀ?” ਜਿਸਦਾ ਅਰਥ ਹੈ, “ਹੇ ਮੇਰੇ ਪਰਮੇਸ਼ਵਰ, ਹੇ ਮੇਰੇ ਪਰਮੇਸ਼ਵਰ, ਤੂੰ ਮੈਨੂੰ ਕਿਉਂ ਛੱਡ ਦਿੱਤਾ?”

35ਜਦੋਂ ਨੇੜੇ ਖੜ੍ਹੇ ਕੁਝ ਲੋਕਾਂ ਨੇ ਇਹ ਸੁਣਿਆ, ਤੇ ਉਹ ਬੋਲੇ, “ਸੁਣੋ, ਉਹ ਏਲੀਯਾਹ ਨੂੰ ਬੁਲਾ ਰਿਹਾ ਹੈ।”

36ਕਿਸੇ ਨੇ ਦੌੜ ਕੇ ਸਪੰਜ ਨੂੰ ਦਾਖ ਦੇ ਸਿਰਕੇ ਨਾਲ ਭਰਿਆ, ਇਸ ਨੂੰ ਇੱਕ ਸੋਟੀ ਨਾਲ ਬੰਨ੍ਹ ਕੇ ਅਤੇ ਯਿਸ਼ੂ ਨੂੰ ਚੂਸਣ ਲਈ ਦਿੱਤਾ ਅਤੇ ਆਖਿਆ, “ਹੁਣ ਉਸ ਨੂੰ ਇਕੱਲਾ ਛੱਡ ਦਿਓ। ਆਓ ਵੇਖੀਏ ਕਿ ਏਲੀਯਾਹ ਉਸ ਨੂੰ ਹੇਠਾਂ ਉਤਾਰਨ ਨੂੰ ਆਉਂਦਾ ਹੈ।”

37ਉੱਚੀ ਅਵਾਜ਼ ਨਾਲ ਯਿਸ਼ੂ ਨੇ ਆਖਰੀ ਸਾਹ ਲਿਆ।

38ਹੈਕਲ ਦਾ ਪਰਦਾ ਉੱਪਰੋਂ ਲੈ ਕੇ ਹੇਠਾਂ ਤੱਕ ਦੋ ਹਿੱਸਿਆ ਵਿੱਚ ਪਾਟ ਗਿਆ ਸੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.