38ਹੈਕਲ ਦਾ ਪਰਦਾ ਉੱਪਰੋਂ ਲੈ ਕੇ ਹੇਠਾਂ ਤੱਕ ਦੋ ਹਿੱਸਿਆ ਵਿੱਚ ਪਾਟ ਗਿਆ ਸੀ।
39ਅਤੇ ਜਦੋਂ ਸੈਨਾਂ ਦੇ ਅਧਿਕਾਰੀ ਨੇ ਜਿਹੜਾ ਉੱਥੇ ਯਿਸ਼ੂ ਦੇ ਸਾਹਮਣੇ ਖੜ੍ਹਾ ਸੀ, ਉਹ ਨੇ ਵੇਖਿਆ ਕਿ ਉਹ ਕਿਵੇਂ ਮਰਿਆ, ਤਾਂ ਉਸ ਨੇ ਕਿਹਾ, “ਯਕੀਨਨ ਇਹ ਮਨੁੱਖ ਪਰਮੇਸ਼ਵਰ ਦਾ ਪੁੱਤਰ ਸੀ!”
40ਕੁਝ ਔਰਤਾਂ ਦੂਰੋਂ ਦੇਖ ਰਹੀਆਂ ਸਨ। ਉਹਨਾਂ ਵਿੱਚੋਂ ਮਗਦਲਾ ਵਾਸੀ ਮਰਿਯਮ, ਛੋਟੇ ਯਾਕੋਬ ਦੀ ਮਾਂ ਮਰਿਯਮ ਅਤੇ ਯੋਸੇਸ ਦੀ ਮਾਂ ਅਤੇ ਸਲੋਮੀ ਸਨ।
41ਗਲੀਲ ਵਿੱਚ ਇਹ ਔਰਤਾਂ ਉਸ ਦੇ ਮਗਰ ਆਈਆਂ ਸਨ ਅਤੇ ਉਸ ਦੀ ਚਿੰਤਾ ਕਰਦੀਆਂ ਸਨ। ਹੋਰ ਬਹੁਤ ਸਾਰੀਆਂ ਔਰਤਾਂ ਜੋ ਉਸਦੇ ਨਾਲ ਯੇਰੂਸ਼ਲੇਮ ਆਈਆਂ ਸਨ, ਉਹ ਵੀ ਉੱਥੇ ਸਨ।
42ਇਹ ਤਿਆਰੀ ਦਾ ਦਿਨ ਸੀ (ਭਾਵ, ਸਬਤ ਤੋਂ ਪਿਹਲੇ ਦਾ ਦਿਨ)। ਜਿਵੇਂ ਹੀ ਸ਼ਾਮ ਨੇੜੇ ਆ ਰਹੀ ਸੀ,