ਮਾਰਕਸ 15

ਗਲੀਲ ਵਿੱਚ ਇਹ ਔਰਤਾਂ ਉਸ ਦੇ ਮਗਰ ਆਈਆਂ ਸਨ ਅਤੇ ਉਸ ਦੀ ਚਿੰਤਾ ਕਰਦੀਆਂ ਸਨ। ਹੋਰ ਬਹੁਤ ਸਾਰੀਆਂ ਔਰਤਾਂ ਜੋ ਉਸਦੇ ਨਾਲ ਯੇਰੂਸ਼ਲੇਮ ਆਈਆਂ ਸਨ, ਉਹ ਵੀ ਉੱਥੇ ਸਨ।

Mark 15:41 (UKJV) (Who also, when he was in Galilee, followed him, and ministered unto him;) and many other women which came up with him unto Jerusalem.

39ਅਤੇ ਜਦੋਂ ਸੈਨਾਂ ਦੇ ਅਧਿਕਾਰੀ ਨੇ ਜਿਹੜਾ ਉੱਥੇ ਯਿਸ਼ੂ ਦੇ ਸਾਹਮਣੇ ਖੜ੍ਹਾ ਸੀ, ਉਹ ਨੇ ਵੇਖਿਆ ਕਿ ਉਹ ਕਿਵੇਂ ਮਰਿਆ, ਤਾਂ ਉਸ ਨੇ ਕਿਹਾ, “ਯਕੀਨਨ ਇਹ ਮਨੁੱਖ ਪਰਮੇਸ਼ਵਰ ਦਾ ਪੁੱਤਰ ਸੀ!”

40ਕੁਝ ਔਰਤਾਂ ਦੂਰੋਂ ਦੇਖ ਰਹੀਆਂ ਸਨ। ਉਹਨਾਂ ਵਿੱਚੋਂ ਮਗਦਲਾ ਵਾਸੀ ਮਰਿਯਮ, ਛੋਟੇ ਯਾਕੋਬ ਦੀ ਮਾਂ ਮਰਿਯਮ ਅਤੇ ਯੋਸੇਸ ਦੀ ਮਾਂ ਅਤੇ ਸਲੋਮੀ ਸਨ।

41ਗਲੀਲ ਵਿੱਚ ਇਹ ਔਰਤਾਂ ਉਸ ਦੇ ਮਗਰ ਆਈਆਂ ਸਨ ਅਤੇ ਉਸ ਦੀ ਚਿੰਤਾ ਕਰਦੀਆਂ ਸਨ। ਹੋਰ ਬਹੁਤ ਸਾਰੀਆਂ ਔਰਤਾਂ ਜੋ ਉਸਦੇ ਨਾਲ ਯੇਰੂਸ਼ਲੇਮ ਆਈਆਂ ਸਨ, ਉਹ ਵੀ ਉੱਥੇ ਸਨ।

42ਇਹ ਤਿਆਰੀ ਦਾ ਦਿਨ ਸੀ (ਭਾਵ, ਸਬਤ ਤੋਂ ਪਿਹਲੇ ਦਾ ਦਿਨ)। ਜਿਵੇਂ ਹੀ ਸ਼ਾਮ ਨੇੜੇ ਆ ਰਹੀ ਸੀ,

43ਅਰਿਮਥਿਆ ਨਗਰ ਦਾ ਯੋਸੇਫ਼, ਕੌਂਸਲ ਦਾ ਪ੍ਰਮੁੱਖ ਮੈਂਬਰ, ਜੋ ਖ਼ੁਦ ਪਰਮੇਸ਼ਵਰ ਦੇ ਰਾਜ ਦੀ ਉਡੀਕ ਕਰ ਰਿਹਾ ਸੀ, ਦਲੇਰੀ ਨਾਲ ਪਿਲਾਤੁਸ ਕੋਲ ਗਿਆ ਅਤੇ ਯਿਸ਼ੂ ਦੀ ਲਾਸ਼ ਮੰਗ ਕੀਤੀ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.