ਮਾਰਕਸ 15

ਪਿਲਾਤੁਸ ਨੇ ਪੁੱਛਿਆ, “ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਲਈ ਯਹੂਦੀਆਂ ਦੇ ਰਾਜੇ ਨੂੰ ਛੱਡ ਦੇਵਾਂ?”

Mark 15:9 (UKJV) But Pilate answered them, saying, Will all of you that I release unto you the King of the Jews?

7ਬਾਰ-ਅੱਬਾਸ ਨਾਮ ਦਾ ਇੱਕ ਆਦਮੀ ਉਸ ਬਗਾਵਤ ਕਰਨ ਵਾਲਿਆਂ ਨਾਲ ਜੇਲ੍ਹ ਵਿੱਚ ਸੀ ਜਿਸ ਨੇ ਵਿਦਰੋਹ ਵਿੱਚ ਕਤਲ ਕੀਤਾ ਸੀ।

8ਭੀੜ ਨੇ ਆ ਕੇ ਪਿਲਾਤੁਸ ਨੂੰ ਪੁੱਛਿਆ ਕਿ ਉਹ ਉਹਨਾਂ ਲਈ ਓਹੀ ਕਰੇ ਜੋ ਉਹ ਆਮ ਤੌਰ ਤੇ ਕਰਦਾ ਸੀ।

9ਪਿਲਾਤੁਸ ਨੇ ਪੁੱਛਿਆ, “ਕੀ ਤੁਸੀਂ ਚਾਹੁੰਦੇ ਹੋ ਕਿ ਮੈਂ ਤੁਹਾਡੇ ਲਈ ਯਹੂਦੀਆਂ ਦੇ ਰਾਜੇ ਨੂੰ ਛੱਡ ਦੇਵਾਂ?”

10ਇਹ ਜਾਣਦਿਆਂ ਹੋਇਆ ਕਿ ਮੁੱਖ ਜਾਜਕਾਂ ਨੇ ਯਿਸ਼ੂ ਨੂੰ ਈਰਖਾ ਦੇ ਕਾਰਨ ਉਸ ਦੇ ਹਵਾਲੇ ਕਰ ਦਿੱਤਾ ਸੀ।

11ਪਰ ਮੁੱਖ ਜਾਜਕਾਂ ਨੇ ਭੀੜ ਨੂੰ ਭੜਕਾਇਆ ਕਿ ਪਿਲਾਤੁਸ ਨੂੰ ਬੇਨਤੀ ਕਰਨ ਕੀ ਓਹ ਯਿਸ਼ੂ ਦੀ ਜਗ੍ਹਾ ਤੇ ਬਾਰ-ਅੱਬਾਸ ਨੂੰ ਰਿਹਾ ਕਰ ਦੇਣ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.