ਮਾਰਕਸ 16

ਜਦੋਂ ਉਹਨਾਂ ਨੇ ਸੁਣਿਆ ਕਿ ਯਿਸ਼ੂ ਜਿਉਂਦਾ ਹੈ ਅਤੇ ਉਸ ਨੇ ਯਿਸ਼ੂ ਨੂੰ ਵੇਖ ਲਿਆ ਹੈ, ਤਾਂ ਉਹਨਾਂ ਨੇ ਇਸ ਗੱਲ ਉੱਤੇ ਵਿਸ਼ਵਾਸ ਨਾ ਕੀਤਾ।

Mark 16:11 (UKJV) And they, when they had heard that he was alive, and had been seen of her, believed not.

9ਜਦੋਂ ਹਫ਼ਤੇ ਦੇ ਪਹਿਲੇ ਦਿਨ ਯਿਸ਼ੂ ਤੜਕੇ ਜੀ ਉੱਠੇ ਤਾਂ ਉਹ ਪਹਿਲਾਂ ਮਗਦਲਾ ਵਾਸੀ ਮਰਿਯਮ ਨੂੰ ਦਿਖਾਈ ਦਿੱਤੇ, ਜਿਸ ਵਿੱਚੋਂ ਉਹ ਨੇ ਸੱਤ ਦੁਸ਼ਟ ਆਤਮਾ ਨੂੰ ਬਾਹਰ ਕੱਢਿਆ ਸੀ।

10ਉਸ ਨੇ ਜਾ ਕੇ ਆਪਣੇ ਸਾਥੀਆਂ ਨੂੰ ਜੋ ਸੋਗ ਕਰਦੇ ਅਤੇ ਰੋਂਦੇ ਸਨ ਦੱਸਿਆ।

11ਜਦੋਂ ਉਹਨਾਂ ਨੇ ਸੁਣਿਆ ਕਿ ਯਿਸ਼ੂ ਜਿਉਂਦਾ ਹੈ ਅਤੇ ਉਸ ਨੇ ਯਿਸ਼ੂ ਨੂੰ ਵੇਖ ਲਿਆ ਹੈ, ਤਾਂ ਉਹਨਾਂ ਨੇ ਇਸ ਗੱਲ ਉੱਤੇ ਵਿਸ਼ਵਾਸ ਨਾ ਕੀਤਾ।

12ਇਸ ਤੋਂ ਬਾਅਦ ਯਿਸ਼ੂ ਉਹਨਾਂ ਦੋ ਲੋਕਾਂ ਨੂੰ ਵੱਖੋ ਵੱਖਰੇ ਰੂਪ ਵਿੱਚ ਦਿਖਾਈ ਦਿੱਤੇ ਜਦੋਂ ਉਹ ਪਿੰਡ ਵੱਲ ਤੁਰੇ ਜਾਂਦੇ ਸਨ।

13ਇਹ ਵਾਪਸ ਯੇਰੂਸ਼ਲੇਮ ਨਗਰ ਆਏ ਅਤੇ ਬਾਕੀਆਂ ਨੂੰ ਦੱਸਿਆ; ਪਰ ਉਹਨਾਂ ਨੇ ਉਹਨਾਂ ਤੇ ਵੀ ਵਿਸ਼ਵਾਸ ਨਹੀਂ ਕੀਤਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.