10ਉਸ ਨੇ ਜਾ ਕੇ ਆਪਣੇ ਸਾਥੀਆਂ ਨੂੰ ਜੋ ਸੋਗ ਕਰਦੇ ਅਤੇ ਰੋਂਦੇ ਸਨ ਦੱਸਿਆ।
11ਜਦੋਂ ਉਹਨਾਂ ਨੇ ਸੁਣਿਆ ਕਿ ਯਿਸ਼ੂ ਜਿਉਂਦਾ ਹੈ ਅਤੇ ਉਸ ਨੇ ਯਿਸ਼ੂ ਨੂੰ ਵੇਖ ਲਿਆ ਹੈ, ਤਾਂ ਉਹਨਾਂ ਨੇ ਇਸ ਗੱਲ ਉੱਤੇ ਵਿਸ਼ਵਾਸ ਨਾ ਕੀਤਾ।
12ਇਸ ਤੋਂ ਬਾਅਦ ਯਿਸ਼ੂ ਉਹਨਾਂ ਦੋ ਲੋਕਾਂ ਨੂੰ ਵੱਖੋ ਵੱਖਰੇ ਰੂਪ ਵਿੱਚ ਦਿਖਾਈ ਦਿੱਤੇ ਜਦੋਂ ਉਹ ਪਿੰਡ ਵੱਲ ਤੁਰੇ ਜਾਂਦੇ ਸਨ।
13ਇਹ ਵਾਪਸ ਯੇਰੂਸ਼ਲੇਮ ਨਗਰ ਆਏ ਅਤੇ ਬਾਕੀਆਂ ਨੂੰ ਦੱਸਿਆ; ਪਰ ਉਹਨਾਂ ਨੇ ਉਹਨਾਂ ਤੇ ਵੀ ਵਿਸ਼ਵਾਸ ਨਹੀਂ ਕੀਤਾ।
14ਇਹ ਦੇ ਮਗਰੋਂ ਯਿਸ਼ੂ ਨੇ ਉਨ੍ਹਾਂ ਗਿਆਰ੍ਹਾਂ ਨੂੰ ਜਦ ਉਹ ਖਾਣ ਬੈਠੇ ਸਨ ਦਿਖਾਈ ਦਿੱਤਾ ਉਨ੍ਹਾਂ ਦੇ ਅਵਿਸ਼ਵਾਸ ਅਤੇ ਸਖ਼ਤ ਦਿਲੀ ਦਾ ਉਲਾਂਭਾ ਦਿੱਤਾ ਕਿਉਂਕਿ ਜਿਨ੍ਹਾਂ ਉਸ ਨੂੰ ਜੀ ਉੱਠਿਆ ਹੋਇਆ ਵੇਖਿਆ ਸੀ ਉਨ੍ਹਾਂ ਦਾ ਵਿਸ਼ਵਾਸ ਨਾ ਕੀਤਾ।