ਮਾਰਕਸ 16

ਇਹ ਦੇ ਮਗਰੋਂ ਯਿਸ਼ੂ ਨੇ ਉਨ੍ਹਾਂ ਗਿਆਰ੍ਹਾਂ ਨੂੰ ਜਦ ਉਹ ਖਾਣ ਬੈਠੇ ਸਨ ਦਿਖਾਈ ਦਿੱਤਾ ਉਨ੍ਹਾਂ ਦੇ ਅਵਿਸ਼ਵਾਸ ਅਤੇ ਸਖ਼ਤ ਦਿਲੀ ਦਾ ਉਲਾਂਭਾ ਦਿੱਤਾ ਕਿਉਂਕਿ ਜਿਨ੍ਹਾਂ ਉਸ ਨੂੰ ਜੀ ਉੱਠਿਆ ਹੋਇਆ ਵੇਖਿਆ ਸੀ ਉਨ੍ਹਾਂ ਦਾ ਵਿਸ਼ਵਾਸ ਨਾ ਕੀਤਾ।

Mark 16:14 (UKJV) Afterward he appeared unto the eleven as they sat at food, and upbraided them with their unbelief and hardness of heart, because they believed not them which had seen him after he was risen.

12ਇਸ ਤੋਂ ਬਾਅਦ ਯਿਸ਼ੂ ਉਹਨਾਂ ਦੋ ਲੋਕਾਂ ਨੂੰ ਵੱਖੋ ਵੱਖਰੇ ਰੂਪ ਵਿੱਚ ਦਿਖਾਈ ਦਿੱਤੇ ਜਦੋਂ ਉਹ ਪਿੰਡ ਵੱਲ ਤੁਰੇ ਜਾਂਦੇ ਸਨ।

13ਇਹ ਵਾਪਸ ਯੇਰੂਸ਼ਲੇਮ ਨਗਰ ਆਏ ਅਤੇ ਬਾਕੀਆਂ ਨੂੰ ਦੱਸਿਆ; ਪਰ ਉਹਨਾਂ ਨੇ ਉਹਨਾਂ ਤੇ ਵੀ ਵਿਸ਼ਵਾਸ ਨਹੀਂ ਕੀਤਾ।

14ਇਹ ਦੇ ਮਗਰੋਂ ਯਿਸ਼ੂ ਨੇ ਉਨ੍ਹਾਂ ਗਿਆਰ੍ਹਾਂ ਨੂੰ ਜਦ ਉਹ ਖਾਣ ਬੈਠੇ ਸਨ ਦਿਖਾਈ ਦਿੱਤਾ ਉਨ੍ਹਾਂ ਦੇ ਅਵਿਸ਼ਵਾਸ ਅਤੇ ਸਖ਼ਤ ਦਿਲੀ ਦਾ ਉਲਾਂਭਾ ਦਿੱਤਾ ਕਿਉਂਕਿ ਜਿਨ੍ਹਾਂ ਉਸ ਨੂੰ ਜੀ ਉੱਠਿਆ ਹੋਇਆ ਵੇਖਿਆ ਸੀ ਉਨ੍ਹਾਂ ਦਾ ਵਿਸ਼ਵਾਸ ਨਾ ਕੀਤਾ।

15ਉਸ ਨੇ ਉਹਨਾਂ ਨੂੰ ਕਿਹਾ, “ਸਾਰੇ ਸੰਸਾਰ ਵਿੱਚ ਜਾਓ ਅਤੇ ਸਾਰੀ ਸ੍ਰਿਸ਼ਟੀ ਨੂੰ ਖੁਸ਼ਖ਼ਬਰੀ ਦਾ ਪ੍ਰਚਾਰ ਕਰੋ।

16ਜਿਹੜਾ ਵੀ ਵਿਸ਼ਵਾਸ ਕਰੇ ਅਤੇ ਬਪਤਿਸਮਾ ਲਵੇ ਉਹ ਬਚਾਇਆ ਜਾਵੇਗਾ, ਪਰ ਜਿਹੜਾ ਵਿਸ਼ਵਾਸ ਨਹੀਂ ਕਰੇ ਉਸ ਨੂੰ ਦੋਸ਼ੀ ਠਹਿਰਾਇਆ ਜਾਵੇਗਾ।

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.