ਮਾਰਕਸ 16

ਉਸ ਨੇ ਉਹਨਾਂ ਨੂੰ ਕਿਹਾ, “ਸਾਰੇ ਸੰਸਾਰ ਵਿੱਚ ਜਾਓ ਅਤੇ ਸਾਰੀ ਸ੍ਰਿਸ਼ਟੀ ਨੂੰ ਖੁਸ਼ਖ਼ਬਰੀ ਦਾ ਪ੍ਰਚਾਰ ਕਰੋ।

Mark 16:15 (UKJV) And he said unto them, Go all of you into all the world, and preach the gospel to every creature.

13ਇਹ ਵਾਪਸ ਯੇਰੂਸ਼ਲੇਮ ਨਗਰ ਆਏ ਅਤੇ ਬਾਕੀਆਂ ਨੂੰ ਦੱਸਿਆ; ਪਰ ਉਹਨਾਂ ਨੇ ਉਹਨਾਂ ਤੇ ਵੀ ਵਿਸ਼ਵਾਸ ਨਹੀਂ ਕੀਤਾ।

14ਇਹ ਦੇ ਮਗਰੋਂ ਯਿਸ਼ੂ ਨੇ ਉਨ੍ਹਾਂ ਗਿਆਰ੍ਹਾਂ ਨੂੰ ਜਦ ਉਹ ਖਾਣ ਬੈਠੇ ਸਨ ਦਿਖਾਈ ਦਿੱਤਾ ਉਨ੍ਹਾਂ ਦੇ ਅਵਿਸ਼ਵਾਸ ਅਤੇ ਸਖ਼ਤ ਦਿਲੀ ਦਾ ਉਲਾਂਭਾ ਦਿੱਤਾ ਕਿਉਂਕਿ ਜਿਨ੍ਹਾਂ ਉਸ ਨੂੰ ਜੀ ਉੱਠਿਆ ਹੋਇਆ ਵੇਖਿਆ ਸੀ ਉਨ੍ਹਾਂ ਦਾ ਵਿਸ਼ਵਾਸ ਨਾ ਕੀਤਾ।

15ਉਸ ਨੇ ਉਹਨਾਂ ਨੂੰ ਕਿਹਾ, “ਸਾਰੇ ਸੰਸਾਰ ਵਿੱਚ ਜਾਓ ਅਤੇ ਸਾਰੀ ਸ੍ਰਿਸ਼ਟੀ ਨੂੰ ਖੁਸ਼ਖ਼ਬਰੀ ਦਾ ਪ੍ਰਚਾਰ ਕਰੋ।

16ਜਿਹੜਾ ਵੀ ਵਿਸ਼ਵਾਸ ਕਰੇ ਅਤੇ ਬਪਤਿਸਮਾ ਲਵੇ ਉਹ ਬਚਾਇਆ ਜਾਵੇਗਾ, ਪਰ ਜਿਹੜਾ ਵਿਸ਼ਵਾਸ ਨਹੀਂ ਕਰੇ ਉਸ ਨੂੰ ਦੋਸ਼ੀ ਠਹਿਰਾਇਆ ਜਾਵੇਗਾ।

17ਅਤੇ ਇਹ ਚਮਤਕਾਰ ਉਹਨਾਂ ਲੋਕਾਂ ਦੇ ਨਾਲ ਹੋਣਗੇ ਜੋ ਵਿਸ਼ਵਾਸ ਕਰਦੇ ਹਨ: ਮੇਰੇ ਨਾਮ ਤੇ ਉਹ ਦੁਸ਼ਟ ਆਤਮਾਵਾਂ ਨੂੰ ਕੱਢਣਗੇ; ਉਹ ਨਵੀਆਂ ਭਾਸ਼ਾਵਾਂ ਬੋਲਣਗੇ;

Biblica® Open Punjabi Contemporary Version™ © Biblica, Inc. Licensed CC BY-SA 4.0. “Biblica” is a trademark registered in the United States Patent and Trademark Office by Biblica, Inc.